ਚੰਡੀਗੜ੍ਹ, 12 ਅਕਤੂਬਰ, 2017 : ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 2809049 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 2688567 ਟਨ ਝੋਨੇ (95.7 ਫੀਸਦੀ) ਜਦਕਿ ਮਿਲ ਮਾਲਕਾਂ ਨੇ 120482 ਟਨ (4.3 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 830604 ਟਨ (29.6 ਫੀਸਦੀ), ਮਾਰਕਫੈੱਡ 632397 ਟਨ (22.5 ਫੀਸਦੀ), ਪਨਸਪ 561546 ਟਨ (20.0 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 309697 ਟਨ (11.0 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 296853 ਟਨ (10.6 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 57470 ਟਨ (2.0 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।