ਲੁਧਿਆਣਾ, 20 ਅਕਤੂਬਰ, 2017 : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਡਾ. ਗੁਰਚਰਨ ਸਿੰਘ ਔਲਖ ਦੇ ਅਕਾਲ ਚਲਾਣੇ 'ਤੇ ਡੂੰਘੇੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਗੁਰਚਰਨ ਸਿੰਘ ਔਲਖ ਪੰਜਾਬੀ ਸਾਹਿਤ ਦੇ ਬਹੁਪੱਖੀ ਲਿਖਾਰੀ ਸਨ ਜਿਨ੍ਹਾਂ ਨੇ ਗੰਭੀਰ ਸਾਹਿਤ ਦੀ ਰਚਨਾ ਕੀਤੀ। ਉਨ੍ਹਾਂ ਸਰਕਾਰੀ ਕਾਲਜ ਜ਼ੀਰੇ ਵਿਚ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਅਕਾਡਮੀ ਦੇ ਜੀਵਨ ਮੈਂਬਰ ਅਤੇ ਉੱਘੇ ਵਿਦਵਾਨ ਡਾ. ਗੁਰਚਰਨ ਸਿੰਘ ਔਲਖ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਅਕਾਡਮੀ ਪਰਿਵਾਰ ਦੇ ਅੰਗਸੰਗ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਸ੍ਰੀ ਸੁਰਿੰਦਰ ਕੈਲੇ, ਜਸਵੰਤ ਜ਼ਫ਼ਰ, ਡਾ. ਜੋਗਿੰਦਰ ਸਿੰਘ ਨਿਰਾਲਾ, ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਸਰਬਜੀਤ ਸਿੰਘ, ਖੁਸ਼ਵੰਤ ਬਰਗਾੜੀ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਪ੍ਰੀਤ ਸਿੰਘ ਹੁੰਦਲ, ਅਜੀਤ ਪਿਆਸਾ, ਡਾ. ਭਗਵੰਤ ਸਿੰਘ, ਭੁਪਿੰਦਰ ਸਿੰਘ ਸੰਧੂ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਕੀ, ਡਾ. ਸ਼ੁਰਨਜੀਤ ਕੌਰ, ਡਾ. ਹਰਵਿੰਦਰ ਸਿੰਘ ਸਿਰਸਾ, ਹਰਦੇਵ ਸਿੰਘ ਗਰੇਵਾਲ, ਸਿਰੀ ਰਾਮ ਅਰਸ਼, ਸੁਖਦਰਸ਼ਨ ਗਰਗ ਸ਼ਾਮਲ ਸਨ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਸਾਹਿਤਕਾਰਾਂ ਸਮੇਤ ਅੱਜ ਉਨ੍ਹਾਂ ਦੇ ਸਸਕਾਰ ਮੌਕੇ ਜ਼ੀਰਕਪੁਰ ਪਹੁੰਚ ਕੇ ਅਕਾਡਮੀ ਵਲੋਂ ਦੋਸ਼ਾਲਾ ਭੇਟ ਕੀਤਾ।