ਚੰਡੀਗੜ੍ਹ, 21 ਅਕਤੂਬਰ, 2017 : ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ7092902 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 21 ਅਕਤੂਬਰ ਦੇ ਦਿਨ ਕੀਤੀ ਗਈ 736536 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 7092902 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 6901828 ਟਨ ਝੋਨੇ (97.3 ਫੀਸਦੀ) ਜਦਕਿ ਮਿਲ ਮਾਲਕਾਂ ਨੇ 191074 ਟਨ (2.7 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 2195584 ਟਨ (31.0 ਫੀਸਦੀ), ਮਾਰਕਫੈੱਡ 1602346 ਟਨ (22.6 ਫੀਸਦੀ), ਪਨਸਪ 1464903 ਟਨ (20.7 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 755678 ਟਨ (10.7 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 711225 ਟਨ (10.0 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 172092 ਟਨ (2.4 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।