ਦੇਵਾ ਨੰਦ ਸ਼ਰਮਾ
ਫਰੀਦਕੋਟ, 21 ਅਕਤੂਬਰ, 2017 : ਪੰਜਾਬ ਪੁਲਿਸ ਫਰੀਦਕੋਟ ਵੱਲੋਂ ਅੱਜ ਪੁਲਿਸ ਲਾਈਨ ਫਰੀਦਕੋਟ ਵਿਖੇ ਐਸ ਐਸ ਪੀ ਡਾ. ਨਾਨਕ ਸਿੰਘ,ਆਈ.ਪੀ.ਐਸ ਦੀ ਅਗਵਾਈ ਵਿੱਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ਉੱਲਟੇ ਕਰਕੇ ਸੋਗ ਸਲਾਮੀ ਅਤੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਂਟ ਕਰਕੇ ਸ਼ਰਧਾਂਜਲੀਆਂ ਅਰਪਿਤ ਕੀਤੀਆ ਗਈਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ, ਨਿਆਂਪਾਲਿਕਾ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿਚ ਮਾਨਯੋਗ ਜ਼ਿਲ•ਾ ਅਤੇ ਸੈਸ਼ਨ ਜੱਜ ਸ. ਸਤਵਿੰਦਰ ਸਿੰਘ ਚਹਿਲ, ਕਮਿਸ਼ਨਰ ਫਰੀਦਕੋਟ ਡਵੀਜਨ ਸ਼੍ਰੀ ਸੁਮੇਰ ਸਿੰਘ ਗੁਰਜਰ, ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ, ਵਧੀਕ ਜ਼ਿਲ•ਾ ਤੇ ਸ਼ੈਸਨ ਜੱਜ ਸ੍ਰੀਮਤੀ ਰਾਜਵਿੰਦਰ ਕੌਰ, ਕਮਾਡੈਂਟ ਪੰਜਾਬ ਹੋਮਗਾਰਡ ਸੁਖਵੰਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਆਈ.ਪੀ.ਐਸ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਿਭਾਗ ਵੱਲੋਂ ਇਸ ਸਾਲ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਜਿਸ ਅਧੀਨ ਜਿੰਨੇ ਵੀ ਪੰਜਾਬ ਪੁਲਿਸ ਦੇ ਸਕੂਲ, ਕਾਲਜ ਹਨ ਦੇ ਵਿਦਿਆਰਥੀਆਂ ਨੂੰ ਪੁਲਿਸ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਪਾਏ ਗਏ ਯੋਗਦਾਨ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ । ਉਨ•ਾਂ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਜਾਬ ਪੁਲਿਸ ਨੂੰ ਲੋਕ ਸੇਵਾ ਪ੍ਰਤੀ ਹੋਰ ਵੀ ਤਨਦੇਹੀ ਨਾਲ ਸਮਰਪਿਤ ਕਰਨ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦੀ ਹਰ ਮੁਸ਼ਕਿਲ ਦੀ ਘੜੀ ਵਿੱਚ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਉਨ•ਾਂ ਸਮਾਗਮ ਦੌਰਾਨ ਪਹੁੰਚੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਬੜੇ ਧਿਆਨ ਨਾਲ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੀਆਂ ਅਤੇ ਬਾਕੀ ਰਹਿੰਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਕਮਿਸ਼ਨਰ ਫਰੀਦਕੋਟ ਡਵੀਜਨ ਸ਼੍ਰੀ ਸੁਮੇਰ ਸਿੰਘ ਗੁਰਜਰ ਨੇ ਇਸ ਮੌਕੇ ਕਿਹਾ ਕਿ ਪੁਲਿਸ ਸਮਾਜ ਵਿੱਚ ਸਾਂਤੀ ਬਣਾਈ ਰੱਖਣ ਅਤੇ ਅਮਨ ਕਾਨੂੰਨ ਦੀ ਰਾਖੀ ਕਰਨ ਵਿੱਚ ਵੱਡੀ ਭੂਮਿਕਾ ਅਦਾ ਕਰਦੀ ਹੈ। ਪੁਲਿਸ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਪੁਲਿਸ ਜਵਾਨਾਂ ਨੂੰ ਹਮੇਸ਼ਾ ਆਪਣੇ ਫਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਤੱਤਪਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਮਾਨਯੋਗ ਜਿਲ•ਾ ਅਤੇ ਸੈਸ਼ਨਜ ਜੱਜ ਸ. ਸਤਵਿੰਦਰ ਸਿੰਘ ਚਹਿਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ।
ਇਸ ਮੌਕੇ ਵਿਸ਼ੇਸ਼ ਤੌਰ ਤੇ ਜਿਲ•ਾ ਫਰੀਦਕੋਟ ਨਾਲ ਸਬੰਧਤ 36 ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਐਸ ਪੀ ਹੈਡਕੁਆਟਰ ਸ. ਬਹਾਦਰ ਸਿੰਘ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਦੇ ਨਾਮ ਤਫ਼ਸੀਲ ਸਹਿਤ ਪੜ•ੇ ਅਤੇ ਦੱਸਿਆ ਕਿ ਇਸ ਸਾਲ ਭਾਰਤ ਵਿਚ ਆਪਣੀ ਡਿਊਟੀ ਕਰਦੇ ਹੋਏ 383 ਅਧਿਕਾਰੀ, ਕਰਮਚਾਰੀਆਂ ਸ਼ਹੀਦੀ ਪਾ ਗਏ। ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੋਗ ਪਰੇਡ ਕਰਵਾਈ ਗਈ ਜਿਸ ਦੀ ਅਗਵਾਈ ਉਪ ਕਪਤਾਨ ਪੁਲਿਸ ਜੈਤੋ ਸ਼੍ਰੀ ਬਲਜਿੰਦਰ ਸਿੰਘ ਨੇ ਕੀਤੀ। ਇਸ ਮੌਕੇ ਡੀ ਐਸ ਪੀ ਜਸਤਿੰਦਰ ਸਿੰਘ, ਡੀ ਐਸ ਪੀ ਯਾਦਵਿੰਦਰ ਸਿੰਘ, ਰਿਟਾਇਰਡ ਡੀ.ਐਸ.ਪੀ ਦਰਸ਼ਨ ਸਿੰਘ, ਚੇਅਰਮੈਨ ਗਿਆਨ ਜਯੋਤੀ ਚੈਰੀਟੇਬਲ ਟਰੱਸਟ ਬੇਅੰਤ ਸਿੰਘ ਸਿੱਧੂ, ਸਮਾਜ ਸੇਵੀ ਸ਼੍ਰੀ ਪਰਵੀਨ ਕਾਲਾ ਤੋਂ ਇਲਾਵਾ ਪੰਜਾਬ ਹੋਮ ਗਾਰਡਜ਼, ਸ਼ਹੀਦਾਂ ਦੇ ਪਰਵਾਰ ਤੇ ਪੁਲੀਸ ਅਧਿਕਾਰੀ ਅਤੇ ਸੇਵਾਮੁਕਤ ਅਧਿਕਾਰੀ, ਕਰਮਚਾਰੀ ਵੀ ਹਾਜਰ ਸਨ। ਸਟੇਜ ਸਕੱਤਰ ਦੀ ਭੂਮਿਕਾ ਜ਼ਿਲ•ਾ ਗਾਈਡੈਂਸ ਕਾਊਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਨੇ ਨਿਭਾਈ।