← ਪਿਛੇ ਪਰਤੋ
ਬਰਨਾਲਾ, 17 ਨਵੰਬਰ 2017: ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪ੍ਰਵੀਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਅੰਦਰ 3 ਮਿਊਂਸਪਲ ਕਾਰਪੋਰੇਸ਼ਨ ਅਤੇ 32 ਮਿਊਂਸਪਲ ਕੌਂਸਲ/ਨਗਰ ਪੰਚਾਇਤਾਂ ਦੀਆਂ ਚੌਣਾਂ ਦੇ ਮੱਦੇਨਜ਼ਰ 1 ਜਨਵਰੀ 2017 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 11 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਸ਼੍ਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਬਰਨਾਲਾ ਜ਼ਿਲ•ੇ ਅੰਦਰ ਨਗਰ ਪੰਚਾਇਤ ਹੰਡਿਆਇਆ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 11 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਹੈ ਅਤੇ ਤਿਆਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ 2017 ਨੂੰ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਤਰਾਜ ਤੇ ਦਾਅਵੇ ਲੈਣ ਦੀ ਆਖਰੀ ਮਿਤੀ 20 ਨਵੰਬਰ 2017 ਹੈ ਅਤੇ ਇਤਰਾਜਾਂ ਤੇ ਦਾਅਵਿਆ ਦਾ ਨਿਪਟਾਰਾ 27 ਨਵੰਬਰ 2017 ਨੂੰ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 28 ਨਵੰਬਰ 2017 ਨੂੰ ਕੀਤੀ ਜਾਵੇਗੀ।
Total Responses : 267