ਚੰਡੀਗੜ, 17 ਨਵੰਬਰ 2017: ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਸਰਦ ਰੁੱਤ ਇਜਲਾਸ 27 ਨਵੰਬਰ ਤੋਂ 29 ਨਵੰਬਰ, 2017 ਤੱਕ ਹੋਵੇਗਾ।
ਇਹ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਮੰਤਰੀ ਮੰਡਲ ਵੱਲੋਂ ਹਰੇਕ ਬੁੱਧਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਮਿਲਣ ’ਤੇਸਹਿਮਤੀ ਜ਼ਾਹਰ ਕੀਤੀ ਗਈ ਤਾਂ ਕਿ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰ ਕਦਮਾਂ ਨੂੰਹੁਲਾਰਾ ਦਿੱਤਾ ਜਾ ਸਕੇ।
ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ 15ਵੀਂ ਵਿਧਾਨ ਸਭਾ ਦੇ ਤੀਜਾ ਇਜਲਾਸ ਸੱਦਣ ਲਈ ਪੰਜਾਬ ਦੇਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਅੱਜ ਦੀ ਮੀਟਿੰਗ ’ਚ ਮੰਤਰੀ ਮੰਡਲ ਨੇ ਸੂਬੇ ਵਿੱਚ ਝੋਨੇ ਦੀ ਰਿਕਾਰਡਤੋੜ ਪੈਦਾਵਾਰ ਦੇ ਬਾਵਜੂਦ ਝੋਨੇ ਦੀ ਨਿਰਵਿਘਨ ਖਰੀਦ ਕੀਤੇ ਜਾਣ ਲਈ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ। ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਸੂਬੇ ਵਿੱਚ ਬਾਸਮਤੀਦੀ ਪੈਦਾਵਾਰ ਵੀ 60 ਫੀਸਦੀ ਦੇ ਲਗਪਗ ਵੱਧ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਖਰੀਦ ਕਾਰਜਾਂ ਵਿੱਚ ਪੁਖਤਾ ਇੰਤਜ਼ਾਮ ਕਰਨ ਲਈ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਇਨਾਂ ਨਿੱਗਰ ਉਪਰਾਲਿਆਂ ਨਾਲ ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਪੈਰਾ-ਸਿਰ ਕਰਨ ਅਤੇ ਸੰਕਟ ਵਿੱਚ ਡੁੱਬੇ ਕਿਸਾਨਾਂ ਨੂੰਮਦਦ ਮਿਲੇਗੀ।