← ਪਿਛੇ ਪਰਤੋ
ਲੁਧਿਆਣਾ 07 ਦਸੰਬਰ 2017: ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਜਾਣਕਾਰੀ ਦੇਂਦੇ ਹੋਏ ਕਿਹਾ ਕਿ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚਲਾਈ ਜਾ ਰਹੀ ਹਫ਼ਤਾਵਾਰੀ ਕੀਰਤਨ ਲੜੀ ਦੇ ਅੰਤਰਗਤ ਮਿਤੀ 10 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਰਾਗੀ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਗਏ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਜੀ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਭਰਨ ਲਈ ਪੁੱਜ ਰਹੇ ਹਨ । ਉਨ•ਾਂ ਨੇ ਦੱਸਿਆ ਕਿ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਸਮਾਪਤੀ ਉਪਰੰਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਭਾਈ ਜਸਵੰਤ ਸਿੰਘ ਜੀ ਨੂੰ ਉਨ•ਾਂ ਵੱਲੋਂ ਸਿੱਖ ਪੰਥ ਲਈ ਕੀਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਤੇ ਉਕਤ ਸਨਮਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭੇਟ ਕਰਨਗੇ । ਸ. ਭੁਪਿੰਦਰ ਸਿੰਘ ਨੇ ਲੁਧਿਆਣਾ ਸ਼ਹਿਰ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਇਸ ਹਫ਼ਤਾਵਾਰੀ ਸਮਾਗਮ ਵਿੱਚ ਵੱਧ ਚੜ ਕੇ ਆਪਣੀਆਂ ਹਾਜ਼ਰੀਆਂ ਭਰਨ ਤੇ ਪੰਥ ਦੀ ਉਘੀ ਸ਼ਖਸੀਅਤ ਭਾਈ ਜਸਵੰਤ ਸਿੰਘ ਜੀ ਨੂੰ ਸਨਮਾਨਿਤਕ ਕਰਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕਰਨ।
Total Responses : 935