ਫ਼ਿਰੋਜ਼ਪੁਰ 07 ਦਸੰਬਰ 2017 (ਗੁਰਿੰਦਰ ਸਿੰਘ) ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 265 ਗਰਾਮ ਹੈਰੋਇਨ ਅਤੇ 13 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਦੇ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਦੇ ਏ.ਆਈ.ਜੀ ਨਰਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਕਾਊਂਟਰ ਇੰਟੈਲੀਜ਼ੈਂਸ ਦੇ ਇੰਸਪੈਕਟਰ ਪਰਮਜੀਤ ਸਿੰਘ, ਸਬ ਇੰਸਪੈਕਟਰ ਤਰਲੋਚਨ ਸਿੰਘ ਭੁੱਲਰ ਅਤੇ ਏ.ਐਸ.ਆਈ ਜਤਿੰਦਰ ਜੀਤ ਸਿੰਘ ਸਮੇਤ ਪੁਲਿਸ ਪਾਰਟੀ ਸਪੈਸ਼ਨ ਚੈਕਿੰਗ ਦੇ ਸਬੰਧ ਵਿੱਚ ਪਿੰਡ ਅਟਾਰੀ ਤੋਂ ਵਾਹਕਾ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਵਕੀਲਾਂਵਾਲਾ ਕੋਲ ਦਰਿਆ ਸਤਲੁੱਜ ਦੇ ਬੰਨ• 'ਤੇ ਪਹੁੰਚੀ ਤਾਂ ਬੰਨੋ• ਬੰਨ• ਸਾਹਮਣਿਓ ਆ ਰਹੀ ਇੱਕ ਸਵਿਫਟ ਕਾਰ ਨੰਬਰ ਪੀ.ਬੀ 05 ਕਿਊ 1513 ਦੇ ਕਾਰ ਚਾਲਕ ਗੁਰਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬਸਤੀ ਰਾਮ ਲਾਲ ਥਾਣਾ ਸਦਰ ਫ਼ਿਰੋਜ਼ਪੁਰ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਇੱਕਦਮ ਪਿੱਛੇ ਮੋੜ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਵੱਲੋਂ ਅੱਗੇ ਕਾਰ ਲਗਾ ਕੇ ਇਸ ਨੂੰ ਕਾਬੂ ਕਰ ਲਿਆ। ਜਿਸ ਦੀ ਤਲਾਸ਼ੀ ਲੈਣ 'ਤੇ ਕਾਰ ਚਾਲਕ ਦੀ ਪਹਿਨੀ ਹੋਈ ਪੈਂਟ ਦੀ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ ਪਾਈ ਹੋਈ 265 ਗਰਾਮ ਹੈਰੋਇਨ ਬਰਾਮਦ ਹੋਈ ਜਦ ਕਿ ਕਾਰ ਦੀ ਤਲਾਸ਼ੀ ਲੈਣ 'ਤੇ ਕਾਰ ਵਿੱਚੋਂ 13 ਲੱਖ 70 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਈ। ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨਲ ਦੋਸ਼ੀ ਗੁਰਵਿੰਦਰ ਸਿੰਘ ਨੇ ਮੰਨਿਆ ਕਿ ਉਹ ਪਿਛਲੇ 6 ਮਹੀਨੇ ਤੋਂ ਵੱਡੇ ਪੱਧਰ 'ਤੇ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਏ.ਆਈ.ਜੀ ਸਿੱਧੂ ਨੇ ਦੱਸਿਆ ਕਿ ਦੋਸ਼ੀ ਖਿਲਾਫ ਇੰਟੈਲੀਜੈਂਸ ਵਿੰਗ ਦੇ ਨਵੇਂ ਸਥਾਪਤ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜਿਲਕਾ ਵਿਖੇ ਆਈ.ਪੀ.ਸੀ ਦੀ ਧਾਰਾ 21,25,61,85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਪਾਸੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।