ਸੰਗਰੂਰ, 07 ਦਸੰਬਰ 2017 : ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ•ਾ ਸੰਗਰੂਰ ਦੀਆਂ ਚਾਰ ਨਗਰ ਪੰਚਾਇਤਾਂ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਨਿਰਵਿਘਨ, ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ•ਾਉਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ•ਾ ਚੋਣਕਾਰ ਅਫ਼ਸਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਪੰਚਾਇਤ ਦਿੜ•ਬਾ, ਨਗਰ ਪੰਚਾਇਤ ਮੂਣਕ ਅਤੇ ਨਗਰ ਪੰਚਾਇਤ ਖਨੌਰੀ ਲਈ ਆਈ.ਏ.ਐਸ ਅਧਿਕਾਰੀ ਸ਼੍ਰੀ ਸੰਯਮ ਅਗਰਵਾਲ ਨੂੰ ਅਤੇ ਨਗਰ ਪੰਚਾਇਤ ਚੀਮਾ ਲਈ ਆਈ.ਏ.ਐਸ ਅਧਿਕਾਰੀ ਸ਼੍ਰੀ ਜੀ.ਪੀ.ਐਸ ਸਹੋਤਾ ਨੂੰ ਚੋਣ ਅਬਜ਼ਰਵਰ ਤਾਇਨਾਤ ਕੀਤਾ ਹੈ। ਉਨ•ਾਂ ਦੱਸਿਆ ਕਿ ਨਗਰ ਪੰਚਾਇਤ ਚੋਣਾਂ ਲਈ ਕੁਲ 257 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 253 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਉਨ•ਾਂ ਦੱਸਿਆ ਕਿ ਮੂਣਕ, ਦਿੜ•ਬਾ ਅਤੇ ਖਨੌਰੀ ਦੇ ਸਾਰੇ ਉਮੀਦਵਾਰਾਂ ਦੇ ਫਾਰਮ ਦਰੁਸਤ ਪਾਏ ਗਏ ਜਦਕਿ ਚੀਮਾ ਦੇ 4 ਫਾਰਮ ਰੱਦ ਕੀਤੇ ਗਏ। ਉਨ•ਾਂ ਦੱਸਿਆ ਕਿ ਉਮੀਦਵਾਰ 8 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਜ਼ਿਲ•ਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ 17 ਦਸੰਬਰ ਨੂੰ ਵੋਟਾਂ ਵਾਲੇ ਖੇਤਰਾਂ ਵਿੱਚ ਚੋਣ ਕਮਿਸ਼ਨ ਵੱਲੋਂ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਚੋਣਾਂ ਵਾਲੇ ਦਿਨ ਹੀ ਸ਼ਾਮ ਨੂੰ ਵੋਟ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਵੋਟਾਂ ਦੀ ਗਿਣਤੀ ਹੋਵੇਗੀ।