ਵਿਧਾਇਕ ਕੁਲਜੀਤ ਸਿੰਘ ਨਾਗਰਾ, ਫ.ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਡੇਰਾ ਮੀਰ ਮੀਰਾ ਵਿਖੇ ਮਗਨਰੇਗਾ ਤੇ ਪੰਚਾਇਤ ਫੰਡ ਵਿੱਚੋਂ ਪਾਰਕ ਵਿਕਸਤ ਕਰਨ ਦੇ ਕੰਮ ਦੀ ਸ.ੁਰੂਆਤ ਕਰਵਾਉਂਦੇ ਹੋਏ|
ਫਤਹਿਗੜ੍ਹ ਸਾਹਿਬ, 10 ਦਸੰਬਰ 2017 : ਮਗਨਰੇਗਾ ਸਕੀਮ ਜਿਥੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਉਥੇ ਹੀ ਇਸ ਸਕੀਮ ਅਧੀਨ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਰੋਜ.ਗਾਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ|ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ.ਤਹਿਗੜ੍ਹ ਸਾਹਿਬ ਦੇ ਵਿਧਾਇਕ ਸ: ਕੁਲਜੀਤ ਸਿੰਘ ਨਾਗਰਾ ਨੇ ਫ.ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਡੇਰਾ ਮੀਰ ਮੀਰਾ ਵਿਖੇ ਮਗਨਰੇਗਾ ਸਕੀਮ ਤੇ ਪੰਚਾਇਤ ਫੰਡ ਵਿੱਚੋਂ ਤਕਰੀਬਨ 7 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਵਿਕਸਤ ਕਰਨ ਦੇ ਕੰਮ ਦੀ ਸ.ੁਰੂਆਤ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ| ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਮਗਨਰੇਗਾ ਸਕੀਮ ਅਧੀਨ ਅਜਿਹੇ ਪਾਰਕ ਉਸਾਰੇ ਜਾ ਰਹੇ ਹਨ|
ਵਿਧਾਇਕ ਨਾਗਰਾ ਨੇ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਜਿਥੇ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਬਰਸਾਤੀ ਪਾਣੀ ਨੂੰ ਰੀਚਾਰਜ ਕਰਨ ਲਈ ਵੈੱਲ ਬਣਾਏ ਜਾ ਰਹੇ ਹਨ ਉਥੇ ਹੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਖ.ਤਮ ਕਰਨ ਲਈ ਪਰਾਲੀ ਤੋਂ ਖਾਦ ਬਣਾਉਣ ਦਾ ਪ੍ਰੋਜੈਕਟ ਵੀ ਸ.ੁਰੂ ਕੀਤਾ ਗਿਆ ਹੈ| ਤਾਂ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਪਣੇ ਖੇਤਾਂ ਵਿੱਚ ਮਗਨਰੇਗਾ ਅਧੀਨ ਖੱਡੇ ਪੁਟਵਾ ਕੇ ਪਰਾਲੀ ਤੋਂ ਖਾਦ ਬਣਾਉਣ ਨੂੰ ਤਰਜੀਹ ਦੇਣ| ਉਨ੍ਹਾਂ ਕਿਹਾ ਕਿ ਪਰਾਲੀ ਨਾਲ ਜਿਥੇ ਜੈਵਿਕ ਖਾਦ ਤਿਆਰ ਹੋਵੇਗੀ ਉਥੇ ਹੀ ਕਿਸਾਨਾਂ ਦਾ ਰਸਾਇਣਕ ਖਾਦਾਂ ਤੇ ਹੋਣ ਵਾਲਾ ਖਰਚਾ ਵੀ ਬਚੇਗਾ| ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਕਾਰਨ ਜਿਥੇ ਧਰਤੀ ਦੀ ਉਪਜਾਊ ਸ.ਕਤੀ ਵਧੇਗੀ ਉਥੇ ਹੀ ਫਸਲ ਤੋਂ ਵੱਧ ਝਾੜ ਵੀ ਲਿਆਂ ਜਾ ਸਕੇਗਾ|
ਇਸ ਮੌਕੇ ਵਧੀਕ ਡਿਪਟੀ ਕਮਿਸ.ਨਰ (ਵਿਕਾਸ) ਸ: ਹਰਦਿਆਲ ਸਿੰਘ ਚੱਠਾ ਨੇ ਦੱਸਿਆ ਕਿ ਜਿ.ਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ ਪਿੰਡਾਂ ਵਿੱਚ ਵੱਖ^ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ| ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਾਤਾਵਰਣ ਨੂੰ ਸਵੱਛ ਬਣਾਉਣ ਲਈ ਪਾਰਕ ਵਿਕਸਤ ਕਰਨ ਦਾ ਕੰਮ ਵੀ ਕਾਫੀ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਕਈ ਪਿੰਡਾਂ ਵਿੱਚ ਪਾਰਕ ਵਿਕਸਤ ਕੀਤੇ ਜਾ ਚੁੱਕੇ ਹਨ|ਉਨ੍ਹਾਂ ਦੱਸਿਆ ਕਿ ਡੇਰਾ ਮੀਰ ਮੀਰਾ ਦਾ ਪਾਰਕ ਮਗਨਰੇਗਾ ਅਤੇ ਪੰਚਾਇਤ ਫੰਡ ਵਿੱਚੋਂ ਵਿਕਸਤ ਕੀਤਾ ਜਾਵੇਗਾ ਜਿਸ ਤੇ ਤਕਰੀਬਨ 7 ਲੱਖ ਰੁਪਏ ਦਾ ਖਰਚਾ ਆਵੇਗਾ| ਉਨ੍ਹਾਂ ਦੱਸਿਆ ਕਿ ਬਸੀ ਪਠਾਣਾਂ ਬਲਾਕ ਦੇ 22 ਪਿੰਡਾਂ ਵਿੱਚ ਇਹ ਪਾਰਕ ਵਿਕਸਤ ਕੀਤੇ ਜਾ ਚੁੱਕੇ ਹਨ|
ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ.੍ਰੀ ਸੁਰਿੰਦਰ ਸਿੰਘ ਧਾਲੀਵਾਲ, ਕਾਂਗਰਸੀ ਆਗੂ ਸ.ਾਹਬਾਜ ਸਿੰਘ ਨਾਗਰਾ, ਪਿੰਡ ਦੇ ਸਰਪੰਚ ਹਰਪਾਲ ਸਿੰਘ, ਪੰਚਾਇਤ ਮੈਂਬਰ ਕਸ.ਮੀਰ ਸਿੰਘ ਤੇ ਹਰਦੀਪ ਸਿੰਘ, ਸੁਰਿੰਦਰ ਸਿੰਘ ਨਾਮਧਾਰੀ, ਝਰਮਲ ਸਿੰਘ ਨਾਮਧਾਰੀ, ਰਣਬੀਰ ਸਿੰਘ ਬਲਗੜ੍ਹ, ਪ੍ਰੀਤਮ ਸਿੰਘ, ਬੁੱਟਾ ਸਿੰਘ ਸਰਪੰਚ ਹਰਲਾਲਪੁਰਾ, ਮਨਿੰਦਰਪਾਲ ਸਿੰਘ, ਜਗਜੀਤ ਸਿੰਘ ਤੇ ਰਣਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ|