ਲੁਧਿਆਣਾ, 10 ਦਸੰਬਰ 2017: ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਲੁਧਿਆਣਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਜੀ ਨੂੰ ਸਨਮਾਨਿਤ ਕਰਨ ਹਿੱਤ ਅਯੋਜਿਤ ਕੀਤੇ ਗਏ ਸਨਮਾਨ ਦੌਰਾਨ ਇਕੱਤਰ ਹੋਈਆ ਸੰਗਤਾਂ ਨੂੰ ਸੰਬੋਧਨ ਕਰਦਿਆ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਗੁਰੂ ਘਰ ਦੇ ਸਤਿਕਾਰਤ ਕੀਰਤਨੀਏ ਭਾਈ ਜਸਵੰਤ ਸਿੰਘ ਜੀ ਸਾਬਕਾ ਹਜੂਰੀ ਰਾਗੀ ਸੱਚਖੰਡ
ਸ੍ਰੀ ਹਰਿਮੰਦਰ ਸਾਹਿਬ ਸਾਦਗੀ, ਸੰਜੀਦਾ ਅਤੇ ਮਿਲਾਪੜੇ ਸੁਭਾਅ ਜਿਹੇ ਉਚ ਗੁਣਾਂ ਦੇ ਮੁਜੱਸਮਾ ਹਨ । ਜਿਨ੍ਹਾਂ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਅਧਿਆਤਮਿਕ ਗੁਣਾਂ ਵਿੱਚ
ਰੰਗੀ ਬਾਣੀ ਨੂੰ ਨਿਰਧਾਰਤ ਰਾਗਾਂ ਵਿੱਚ ਗਾਇਨ ਕਰਨ ਅਤੇ ਪੁਰਤਾਨ ਕੀਰਤਨ ਦੀ ਸ਼ੈਲੀ ਨੂੰ ਪ੍ਰਫੁੱਲਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਿਆ । ਆਪਣੇ ਸੰਬੋਧਨ ਵਿੱਚ ਜੱਥੇ ਮੱਕੜ ਨੇ ਕਿਹਾ ਕਿ ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਪ ਜੀ ਨੂੰ ਸ਼੍ਰੋਮਣੀ ਰਾਗੀ ਦੀ ਉਪਾਧੀ ਦੇ ਸਨਮਾਨ ਨਾਲ ਨਿਵਾਜਣਾ ਗੁਰੂ ਘਰ ਵੱਲੋਂ ਬਖਸ਼ਿਆ ਗਿਆ ਬਹੁਤ ਵੱਡਾ ਸਨਮਾਨ ਹੈ । ਜੋ ਕਿ ਦੂਜੇ ਕੀਰਤਨੀਆ ਦੇ ਲਈ ਪ੍ਰੇਣਾ ਦਾ ਸਰੋਤ ਬਣੇਗਾ । ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਰਾਗੀ ਦੀ ਉਪਾਧੀ ਨਾਲ ਸਨਮਾਨਿਤ ਹੋਏ ਗੁਰੂ ਘਰ ਦੇ ਨਿਸ਼ਠਾਵਾਨ ਕੀਰਤਨੀਏ ਭਾਈ ਜਸਵੰਤ ਸਿੰਘ ਜੀ ਹਮੇਸ਼ਾ ਹੀ ਗੁਰੂ ਜੱਸ ਨੂੰ ਸਮਰਪਿਤ ਰਹੇ ਹਨ ਅਤੇ ਗੁਰਮਤਿ ਸੰਗੀਤ ਕਲਾ ਨੂੰ ਪ੍ਰਫੁੱਲਤ ਕਰਨ ਵਿੱਚ ਆਪਣਾ ਨਿੱਘਾ ਯੋਗਦਾਨ ਪਿਆ ਹੈ । ਅੱਜ ਲੋੜ ਹੈ ਮੌਜੂਦਾ ਸਮੇਂ ਦੇ ਕੀਰਤਨੀਏ ਤੇ ਪ੍ਰਚਾਰਕ ਭਾਈ ਸਾਹਿਬ ਦੇ ਜੀਵਨ ਤੋਂ ਵੱਧ ਤੋਂ ਵੱਧ ਸੇਧ ਲੈਣ ਤਾਂ ਕਿ ਗੁਰੂ ਸਾਹਿਬਾਂ ਵੱਲੋਂ ਨਿਰਧਾਰਤ ਰਾਗਾਂ ਵਿੱਚ ਉਚਰੀ ਇਲਾਹੀ ਬਾਣੀ ਦੀ ਪ੍ਰੰਪਰਾਗਤ ਕੀਰਤਨ ਸ਼ੈਲੀ ਹੋਰ ਪ੍ਰਫੁੱਲਤ ਹੋ ਸਕੇ । ਇਸ ਮੌਕੇ ਜੱਥੇਦਾਰ ਅਵਤਾਰ ਸਿੰਘ ਮੱਕੜ ਤੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਸਮੇਤ ਸੁਸਾਇਟੀ ਦੇ ਪ੍ਰਮੁੱਖ
ਅਹੁਦੇਦਾਰਾ ਵੱਲੋਂ ਜੈ ਕਾਰਿਆ ਦੀ ਗੂੰਜ ਵਿੱਚ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਜੀ ਨੂੰ ਗੋਲਡ ਮੈਡਲ, ਯਾਦਗਾਰੀ ਚਿੰਨ੍ਹ ਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਤੋਂ ਪਹਿਲਾ ਸ਼੍ਰੋਮਣੀ ਰਾਗੀ ਦੀ ਉਪਾਧੀ ਨਾਲ ਸਨਮਾਨਿਤ ਭਾਈ ਜਸਵੰਤ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਆਪਣੀਆ ਹਾਜ਼ਰੀ ਭਰ ਕੇ ਸੰਗਤਾਂ ' ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ' ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਵੀ ਦਿੱਤੀ। ਇਸ ਸਮੇਂ ਕੀਰਤਨ ਸਮਾਗਮ ਅੰਦਰ ਸ. ਇੰਦਰਜੀਤ ਸਿੰਘ ਮੱਕੜ, ਕਰਨੈਲ ਸਿੰਘ ਬੇਦੀ, ਸ. ਜਤਿੰਦਰਪਾਲ ਸਿੰਘ, ਸਲੂਜਾ, ਪ੍ਰਿਤਪਾਲ ਸਿੰਘ, ਏ ਪੀ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਸ. ਕਿਰਪਾਲ ਸਿੰਘ ਚੌਹਾਨ, ਗੁਰਬਚਨ ਸਿੰਘ, ਮਨਜੀਤ ਸਿੰਘ ਟੋਨੀ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਿਕਰਮਜੀਤ ਸਿੰਘ, ਸਹਿਜ ਮੱਕੜ, ਨਵਜੋਤ ਸਿੰਘ, ਬਾਦਸ਼ਾਹਦੀਪ ਸਿੰਘ, ਮਨਮੋਹਨ ਸਿੰਘ ਵਾਲੀਆ, ਗੁਰਬਚਨ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਅਜੀਤ ਸਿੰਘ ਆੜਤੀ, ਗੁਰਵਿੰਦਰ ਸਿੰਘ, ਕਰਨਦੀਪ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ ਨਨਕਾਣਾ ਸਾਹਿਬ, ਜਗਜੀਤ ਸਿੰਘ ਆਹੂਜਾ, ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਬੀ.ਕੇ, ਤਰਨਦੀਪ ਸਿੰਘ, ਮੈਨੇਜਰ ਰਣਜੀਤ ਸਿੰਘ, ਕਮਲਜੀਤ ਸਿੰਘ ਖਾਲਸਾ ਤੇ ਸਿਮਰਨ ਵਿਸ਼ੇਸ ਤੌਰ ਤੇ ਹਾਜ਼ਰ ਸਨ।