ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਰਿਕਾਰਡ ਰੂਮ ਦਾ ਜਾਇਜ਼ਾ ਲੈਂਦੇ ਹੋਏ
ਜਗਦੀਸ਼ ਥਿੰਦ
ਫਾਜ਼ਿਲਕਾ 9 ਦਸੰਬਰ 2017 :
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫਤਰ ਨਾਲ ਸਬੰਧਤ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਕੀਤੇ ਜਾ ਰਹੇ ਦਫਤਰੀ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਦਫਤਰ, ਡੀ.ਆਰ.ਏ(ਟੀ) ਸ਼ਾਖਾ, ਡੀ.ਏ. ਸ਼ਾਖਾ ਤੋਂ ਇਲਾਵਾ ਮਾਲ ਵਿਭਾਗ ਦੇ ਨਵੇਂ ਬਣਾਏ ਗਏ ਰਿਕਾਰਡ ਰੂਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਡੀ.ਏ. ਬਰਾਂਚ ਦੇ ਨਿਰੀਖਣ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਆਪਣਾ ਰਿਕਾਰਡ ਮੈਨਟੇਨ ਕਰਕੇ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਡੀ.ਆਰ.ਏ. ਬਰਾਂਚ ਦੇ ਨਿਰੀਖਣ ਦੌਰਾਨ ਮਹੀਨਵਾਰ ਗੌਸਵਾਰਾ, ਰਿਕਾਰਡ ਪੂਰਾ ਕਰਨ ਮਿੰਟ ਬੂਕ, ਕੈਸ਼ ਬੁੱਕ ਤੇ ਪੈਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਮਾਲ ਵਿਭਾਗ ਦੇ ਨਵੇਂ ਬਣਾਏ ਜਾ ਰਹੇ ਰਿਕਾਰਡ ਰੂਮ ਦਾ ਦੌਰਾ ਕਰਕੇ ਇਸ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਰਿਕਾਰਡ ਰੂਮ ਵਿੱਚ ਪਏ ਰੈਕਾਂ ਨੂੰ ਠੀਕ ਢੰਗ ਨਾਲ ਲਗਾਉਣ ਦੀ ਵੀ ਹਦਾਇਤ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕਰਕੇ ਕੀਤੇ ਜਾ ਰਹੇ ਕੰਮ ਦਾ ਵੀ ਨਿਰੀਖਣ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਜਗਦੀਪ ਸਹਿਗਲ ਅਤੇ ਮਾਲ ਅਫਸਰ ਸ੍ਰੀਮਤੀ ਪਰਮਜੀਤ ਕੌਰ, ਲੋਕ ਸੰਪਰਕ ਅਫਸਰ ਗੁਰਦਾਸ ਸਿੰਘ ਬੁਰਜਾਂ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਨਾਲ ਮੌਜੂਦ ਸਨ।