← ਪਿਛੇ ਪਰਤੋ
ਜਗਦੀਸ਼ ਥਿੰਦ ਫਾਜ਼ਿਲਕਾ 11 ਦਸੰਬਰ 2017 : ਜ਼ਿਲ੍ਹਾ ਮੈਜਿਸਟੇ੍ਰਟ ਸ੍ਰੀਮਤੀ ਈਸ਼ਾ ਕਾਲੀਆ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 07 ਜਨਵਰੀ 2018 ਤੱਕ ਲਾਗੂ ਰਹਿਣਗੇ। > ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ ਅਤੇ ਵਿਆਹ-ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ 'ਤੇ ਲਾਗੂ ਨਹੀਂ ਹੋਵੇਗਾ।
Total Responses : 940