ਜਗਦੀਸ਼ ਥਿੰਦ
ਫਾਜ਼ਿਲਕਾ 12 ਦਸੰਬਰ 2017 :
ਸੂਬਾ ਸਰਕਾਰ ਅਤੇ ਫੂਡ ਸਪਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋੜਵੰਦ ਲਾਭਪਾਤਰੀਆਂ ਲਈ ਕੈਰੋਸੀਨ 'ਤੇ ਸਬਸਿਡੀ ਲੈਣ ਲਈ ਆਪਣਾ ਅਧਾਰ ਕਾਰਡ ਬਣਵਾਉਣਾ ਲਾਜ਼ਮੀ ਹੋਵੇਗਾ। ਜਿੰਨ੍ਹਾਂ ਲਾਭਪਾਤਰੀਆਂ ਨੇ ਅਧਾਰ ਕਾਰਡ ਬਣਵਾਇਆ ਹੋਇਆ ਹੈ ਉਨ੍ਹਾਂ ਵੱਲੋਂ ਅਧਾਰ ਕਾਰਡ ਨੂੰ 31 ਦਸੰਬਰ 2017 ਤੱਕ ਆਪਣੇ ਬੈਂਕ ਖਾਤੇ ਨਾਲ ਲਿੰਕ ਕਰਵਾਉਣਾ ਯਕੀਨੀ ਕੀਤੀ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਾਭਪਾਤਰੀਆਂ ਨੂੰ ਵੱਖ-ਵੱਖ ਵਿਭਾਗਾਂ ਰਾਹੀਂ ਮਿਲਣ ਵਾਲੀਆਂ ਸਰਕਾਰੀ ਸਕੀਮਾਂ ਦਾ ਲਾਹਾ ਹਾਸਲ ਕਰਨ ਲਈ ਆਪਣਾ ਆਧਾਰ ਕਾਰਡ ਬਣਾਉਣਾ ਜ਼ਰੂਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਪਣਾ ਆਧਾਰ ਕਾਰਡ ਹੋਣ ਅਤੇ ਸਬੰਧਤ ਵਿਭਾਗ ਨਾਲ ਲਿੰਕ ਕਰਵਾਉਣ ਦੀ ਸੂਰਤ ਵਿੱਚ ਹੀ ਲਾਭਪਾਤਰੀ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦਾ ਹੈ। ਲਾਭਪਾਤਰੀ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਹ ਕਿਸੇ ਵੀ ਸਰਕਾਰੀ ਸਕੀਮ ਦਾ ਲਾਹਾ ਹਾਸਲ ਕਰਨ ਦੇ ਯੋਗ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਲਾਭਪਾਤਰੀਆਂ ਦੇ ਆਧਾਰ ਕਾਰਡ ਬਣੇ ਹੋਏ ਹਨ ਉਹ ਜਲਦ ਤੋਂ ਜਲਦ ਆਪਣੇ ਬੈਂਕ ਖਾਤਿਆਂ ਨਾਲ ਲਿੰਕ ਕਰਵਾਉਣ ਕਿਉਂਕਿ ਵੱਖ-ਵੱਖ ਵਿਭਾਗਾਂ ਵਲੋਂ ਮਿਲਣ ਵਾਲੀਆਂ ਸਬਸਿਡੀ ਉਨ੍ਹਾਂ ਦੇ ਸਿੱਧਾ ਬੈਂਕ ਖਾਤਿਆਂ ਵਿੱਚ ਹੀ ਜਮ੍ਹਾਂ ਹੁੰਦੀ ਹੈ। ਬਾ ਸਰਕਾਰ ਅਤੇ ਫੂਡ ਸਪਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋੜਵੰਦ ਲਾਭਪਾਤਰੀਆਂ ਲਈ ਕੈਰੋਸੀਨ 'ਤੇ ਸਬਸਿਡੀ ਲੈਣ ਲਈ ਆਪਣਾ ਅਧਾਰ ਕਾਰਡ ਬਣਵਾਉਣਾ ਲਾਜ਼ਮੀ ਹੋਵੇਗਾ। ਜਿੰਨ੍ਹਾਂ ਲਾਭਪਾਤਰੀਆਂ ਨੇ ਅਧਾਰ ਕਾਰਡ ਬਣਵਾਇਆ ਹੋਇਆ ਹੈ ਉਨ੍ਹਾਂ ਵੱਲੋਂ ਅਧਾਰ ਕਾਰਡ ਨੂੰ 31 ਦਸੰਬਰ 2017 ਤੱਕ ਆਪਣੇ ਬੈਂਕ ਖਾਤੇ ਨਾਲ ਲਿੰਕ ਕਰਵਾਉਣਾ ਯਕੀਨੀ ਕੀਤੀ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਾਭਪਾਤਰੀਆਂ ਨੂੰ ਵੱਖ-ਵੱਖ ਵਿਭਾਗਾਂ ਰਾਹੀਂ ਮਿਲਣ ਵਾਲੀਆਂ ਸਰਕਾਰੀ ਸਕੀਮਾਂ ਦਾ ਲਾਹਾ ਹਾਸਲ ਕਰਨ ਲਈ ਆਪਣਾ ਆਧਾਰ ਕਾਰਡ ਬਣਾਉਣਾ ਜ਼ਰੂਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਪਣਾ ਆਧਾਰ ਕਾਰਡ ਹੋਣ ਅਤੇ ਸਬੰਧਤ ਵਿਭਾਗ ਨਾਲ ਲਿੰਕ ਕਰਵਾਉਣ ਦੀ ਸੂਰਤ ਵਿੱਚ ਹੀ ਲਾਭਪਾਤਰੀ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦਾ ਹੈ। ਲਾਭਪਾਤਰੀ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਹ ਕਿਸੇ ਵੀ ਸਰਕਾਰੀ ਸਕੀਮ ਦਾ ਲਾਹਾ ਹਾਸਲ ਕਰਨ ਦੇ ਯੋਗ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਲਾਭਪਾਤਰੀਆਂ ਦੇ ਆਧਾਰ ਕਾਰਡ ਬਣੇ ਹੋਏ ਹਨ ਉਹ ਜਲਦ ਤੋਂ ਜਲਦ ਆਪਣੇ ਬੈਂਕ ਖਾਤਿਆਂ ਨਾਲ ਲਿੰਕ ਕਰਵਾਉਣ ਕਿਉਂਕਿ ਵੱਖ-ਵੱਖ ਵਿਭਾਗਾਂ ਵਲੋਂ ਮਿਲਣ ਵਾਲੀਆਂ ਸਬਸਿਡੀ ਉਨ੍ਹਾਂ ਦੇ ਸਿੱਧਾ ਬੈਂਕ ਖਾਤਿਆਂ ਵਿੱਚ ਹੀ ਜਮ੍ਹਾਂ ਹੁੰਦੀ ਹੈ।