ਫਿਰੋਜ਼ਪੁਰ 13 ਦਸੰਬਰ 2017 (ਗੁਰਿੰਦਰ ਸਿੰਘ) ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਫਿਰੋਜ਼ਪੁਰ ਦੀ ਮੀਟਿੰਗ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪੂ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਨਬੱਸ ਵਰਕਰਾਂ ਦੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ, ਸਰਕਾਰ ਵੱਲੋਂ ਟਾਲ ਮਟੋਲ ਦੀ ਨੀਤੀ ਜਾਰੀ ਰੱਖਦਿਆਂ ਮਹਿਕਮੇ ਦੇ ਉੱਚ ਅਧਿਕਾਰੀਆਂ ਵੱਲੋਂ ਯੂਨੀਅਨ ਦੀ ਮੰਗ ਤੇ ਠੇਕੇਦਾਰ ਨੂੰ ਬਾਹਰ ਕੱਢ ਕੇ ਵਰਕਰਾਂ ਨੂੰ ਕੰਟਰੈਕਟ ਤੇ ਲੈਣ ਅਤੇ ਤਨਖਾਹ ਵਿਚ ਵਾਧਾ ਕਰਨ ਸਬੰਧੀ ਫਾਇਲਾਂ ਮੁੱਖ ਮੰਤਰੀ ਪੰਜਾਬ ਕੋਲ ਭੇਜ ਦਿੱਤੀਆਂ। ਉਨ੍ਹਾਂ ਆਖਿਆ ਕਿ ਲਗਭਗ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਮੁੱਖ ਮੁੱਖ ਮੰਤਰੀ ਵੱਲੋਂ ਮਹਿਕਮੇ ਦੀਆਂ ਫਾਇਲਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਠੇਕੇਦਾਰ ਬਾਹਰ ਕਰਨ ਮਹਿਕਮੇ ਨੂੰ 6 ਕਰੋੜ ਰੁਪਏ ਦੇ ਲਗਭਗ ਬੱਚਤ ਹੁੰਦੀ ਹੈ ਅਤੇ ਤਨਖਾਹ ਵਧਾਉਣ ਲਈਸਰਕਾਰ ਨੂੰ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵਿੱਤੀ ਬੋਝ ਨਹੀਂ ਪੈਂਦਾ। ਪਨਬੱਸ ਵੱਲੋਂ ਆਪਣੇ ਪੱਧਰ ਤਨਖਾਹ ਦੇਣ ਲਈ ਸਮਰੱਥ ਹੈ ਪਰ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟਰਾਂਸਪੋਰਟ ਮਹਿਕਮੇ ਵੱਲ ਧਿਆਨ ਨਾ ਦੇਣ ਕਾਰਨ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਵਾਰ ਵਾਰ ਮੰਗ ਪੱਤਰ ਭੇਜਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਲਈ ਯੂਨੀਅਨ ਵੱਲੋਂ ਮਜ਼ਬੂਰੀ ਟਾਲ ਮਟੋਲ ਨੀਤੀਆਂ ਨੂੰ ਮੁੱਖ ਰੱਖਦੇ ਹੋਏ 20 ਦਸੰਬਰ ਨੂੰ 18 ਡਿਪੂਆਂ ਦੀ ਇਕ ਦਿਨ ਹੜਤਾਲ ਅਤੇ 4 ਘੰਟੇ ਲਈ ਬੱਸ ਮੁਕੰਮਲ ਤੌਰ ਤੇ ਬੰਦ ਕੀਤੇ ਜਾਵੇਗੀ। ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿੰਪੂ ਪ੍ਰਧਾਨ ਜਤਿੰਦਰ ਸਿੰਘ, ਜਨਰਲ ਸਕੱਤਰ ਕੰਵਲਜੀਤ ਮਾਣੋਚਾਹਲ, ਕੈਸ਼ੀਅਰ ਮੁੱਖਪਾਲ ਸਿੰਘ, ਮੀਤ ਪ੍ਰਧਾਨ ਰਾਜਿੰਦਰ ਸਿੰਘ, ਹਰਜੀਤ ਸਿੰਘ, ਬਲਵੀਰ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਅਟਾਰੀ ਆਦਿ ਹਾਜ਼ਰ ਸਨ।
ਕੈਪਸ਼ਨ :ਫ਼ਿਰੋਜ਼ਪੁਰ ਡਿਪੂ ਵਿਖੇ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਮੀਟਿੰਗ ਦੌਰਾਨ।
ਫੋਟੋ ਫਾਈਲ : 13 ਐਫਜ਼ੈਡਆਰ 07