← ਪਿਛੇ ਪਰਤੋ
ਜਗਦੀਸ਼ ਥਿੰਦ ਗੁਰੂਹਰਸਹਾਏ / ਫਿਰੋਜ਼ਪੁਰ 14 ਦਸੰਬਰ 2017 : ਸ਼੍ਰੋਮਣੀ ਅਕਾਲੀ ਦਲ ਦੇ 97 ਸਥਾਪਨਾ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਵਰਕਰਾਂ ਦਾ ਜੱਥਾ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਰਵਾਨਾ ਹੋਇਆ । ਇਸ ਮੌਕੇ ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਵੇਰੇ 10 ਵਜੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਕੀਰਤਨ 10 ਤੋਂ 12 ਵਜੇ ਦਰਮਿਆਨ ਹੋਏਗਾ । 12 ਤੋਂ 1 ਵਜੇ ਦੌਰਾਨ ਪੰਥਕ ਵਿਚਾਰਾਂ ਹੋਣਗੀਆਂ । ਇਸ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ ਪਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ । ਇਸ ਤੋਂ ਇਲਾਵਾ ਧਾਰਮਿਕ, ਸਮਾਜਿਕ, ਰਾਜਸੀ ਅਤੇ ਹੋਰ ਵਰਗਾਂ ਨਾਲ ਸਬੰਧਤ ਵਿਸ਼ੇਸ਼ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਅੱਜ ਸਵੇਰੇ ਤੜਕਸਾਰ ਰਵਾਨਾ ਹੋਈਆਂ ਬੱਸਾਂ ਵਿੱਚ ਵਰਕਰਾਂ ਅਤੇ ਆਗੂਆਂ ਦੇ ਨਾਲ ਬੱਸ ਵਿੱਚ ਹੀ ਸਵਾਰ ਹੋ ਕੇ ਵਰਦੇਵ ਸਿੰਘ ਮਾਨ ਇੱਥੋਂ ਚੱਲੇ ।
Total Responses : 936