ਸੰਗਰੂਰ, 14 ਦਸੰਬਰ 2017 : ਲਿਵਿੰਗ ਇੰਡੀਆ ਦੇ ਸੀਨੀਅਰ ਰਿਪੋਰਟਰ ਸ਼੍ਰੀ ਕਰਨਵੀਰ ਜੋਸ਼ੀ ਦੇ ਮਾਤਾ ਜੀ ਸਵ. ਸ਼੍ਰੀਮਤੀ ਨਿਰਮਲਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸ਼ਿਵ ਮੰਦਰ ਬਗੀਚੀ ਵਾਲਾ ਸੰਗਰੂਰ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ, ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਪੱਤਰਕਾਰ ਭਾਈਚਾਰੇ ਤੇ ਸਨੇਹੀਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਜੋਸ਼ੀ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਵਿਧਾਇਕ ਸੰਗਰੂਰ ਸ਼੍ਰੀ ਵਿਜੇਇੰਦਰ ਸਿੰਗਲਾ, ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ, ਵਿਧਾਇਕ ਅਮਰਗੜ੍ਹ ਸ਼੍ਰੀ ਸੁਰਜੀਤ ਸਿੰਘ ਧੀਮਾਨ, ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਅਤੇ ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਅੱਜ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸ਼ੀਅਤਾਂ ਅਤੇ ਵੱਖ-ਵੱਖ ਸਮਾਜਿਕ, ਰਾਜਸੀ ਸੰਗਠਨਾਂ ਅਤੇ ਪੱਤਰਕਾਰਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਭੇਜੇ ਗਏ ਸ਼ੋਕ ਸੁਨੇਹੇ ਪੜ੍ਹ ਕੇ ਸੁਣਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਪਰਕਾਸ਼ ਚੰਦ ਗਰਗ, ਕਾਂਗਰਸੀ ਆਗੂ ਪੂਨਮ ਕਾਂਗੜਾ ਅਤੇ ਦਰਸ਼ਨ ਕਾਂਗੜਾ, ਲਿਵਿੰਗ ਇੰਡੀਆ ਦੇ ਐਡੀਟਰ ਰਾਜਨ ਅਗਰਵਾਲ, ਜਤਿੰਦਰ ਕਾਲੜਾ, ਰਾਜ ਕੁਮਾਰ ਅਰੋੜਾ, ਅਮਨਦੀਪ ਪੁਨੀਆ, ਦਿਨੇਸ਼ ਬਾਂਸਲ, ਨਰੇਸ਼ ਜੁਨੇਜਾ ਤੋਂ ਇਲਾਵਾ ਇਲੈਕਟਰੋਨਿਕ ਅਤੇ ਪ੍ਰਿੰਟ ਮੀਡੀਆ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ।