ਪਟਿਆਲਾ, 07 ਜਨਵਰੀ 2018: ਹਿੰਦੁਸਤਾਨ ਟਾਇਮਜ ਦੇ ਪਟਿਆਲਾ ਤੋਂ ਸੀਨੀਅਰ ਪੱਤਰਕਾਰ ਸ੍ਰੀ ਵਿਸ਼ਾਲ ਰਾਮਬਾਣੀ ਦੇ ਮਾਤਾ ਜੀ ਸਵਰਗੀ ਸ੍ਰੀਮਤੀ ਸੁਦੇਸ਼ ਰਾਮਬਾਣੀ (67 ਸਾਲ) ਸੁਪਤਨੀ ਸਵਰਗੀ ਸ੍ਰੀ ਓਮ ਪ੍ਰਕਾਸ਼ ਰਾਮਬਾਣੀ ਦੀ ਅੰਤਮ ਅਰਦਾਸ ਅਤੇ ਗਰੁੜ ਪੁਰਾਣ ਦੇ ਭੋਗ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਚੱਬਾ ਵਿਖੇ ਸ਼ਰਧਾਂਜਲੀ ਸਮਾਰੋਹ 'ਚ ਵੱਡੀ ਗਿਣਤੀ ਰਾਜਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।
ਦੱਸਣਯੋਗ ਹੈ ਕਿ ਸ੍ਰੀਮਤੀ ਸੁਦੇਸ਼ ਰਾਮਬਾਣੀ ਦਾ 28 ਦਸੰਬਰ ਨੂੰ ਪਟਿਆਲਾ ਵਿਖੇ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਨਮਿਤ ਅੱਜ ਰਸਮ ਪਗੜੀ ਅਤੇ ਸ਼ਰਧਾਂਜਲੀ ਸਮਾਰੋਹ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਟੈਲੀਫੋਨ 'ਤੇ ਰਾਮਬਾਣੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਦੋਂ ਕਿ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸਵੇਰ ਸਮੇਂ ਰਾਮਬਾਣੀ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਦੁੱਖ ਸਾਂਝਾ ਕੀਤਾ। ਜਦੋਂ ਕਿ ਸ਼ਰਧਾਂਜਲੀ ਸਮਾਰੋਹ ਮੌਕੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ, ਤਰਨਤਾਰਨ ਤੋਂ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਘਨੌਰ ਤੋਂ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਸ੍ਰੀ ਮੰਗਤ ਰਾਏ ਬਾਂਸਲ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ, ਡਾ. ਕੇਸਰ ਸਿੰਘ ਭੰਗੂ, ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਉਪ ਪ੍ਰਧਾਨ ਹਰਜਿੰਦਰ ਸਿੰਘ ਸੇਖੋਂ, ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਡਿਪਟੀ ਮੇਅਰ ਕਬੀਰ ਦਾਸ, ਸਾਬਕਾ ਡੀਪੀਆਰਓ ਉਜਾਗਰ ਸਿੰਘ, ਡੀਪੀਆਰਓ ਪਟਿਆਲਾ ਇਸ਼ਵਿੰਦਰ ਸਿੰਘ ਗਰੇਵਾਲ, ਡੀਪੀਆਰਓ ਜਲੰਧਰ ਮਨਵਿੰਦਰ ਸਿੰਘ, ਏਪੀਆਰਓ ਨਵਾਂ ਸ਼ਹਿਰ ਰਵੀਇੰਦਰ ਸਿੰਘ ਮੱਕੜ, ਏਪੀਆਰਓ ਪਟਿਆਲਾ ਹਰਦੀਪ ਸਿੰਘ, ਭੁਪੇਸ਼ ਚੱਠਾ, ਸਾਬਕਾ ਕੌਂਸਲਰ ਸੁਖਵਿੰਦਰਪਾਲ ਸਿੰਘ ਮਿੰਟਾ, ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਧਰਮਪਾਲ, ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵਿਨੋਦ ਗਾਗਟ, ਪੀਐਸਪੀਸੀਐਲ ਦੇ ਲੋਕ ਸੰਪਰਕ ਦੇ ਡਿਪਟੀ ਸੈਕਟਰੀ ਹਰਪ੍ਰੀਤ ਸਿੰਘ, ਅੰਡਰ ਸੈਕਟਰੀ ਮਨਮੋਹਨ ਸਿੰਘ, ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਭੰਗੂ, ਪੰਜਾਬੀ ਯੂਨੀਵਰਸਿਟੀ ਸਿੰਡੀਕੇਟ ਮੈਂਬਰ ਸ੍ਰੀ ਰਜੇਸ਼ ਪੰਜੋਲਾ, ਸ੍ਰੀ ਜਸਪਾਲ ਸਿੰਘ ਢਿੱਲੋਂ, ਪਰਮੀਤ ਸਿੰਘ, ਪੀਐਸਪੀਸੀਐਲ ਦੇ ਪੀਆਰਓਜ ਮਨਜੀਤ ਸਿੰਘ ਚਾਹਲ, ਸੁਰਜੀਤ ਸਿੰਘ ਭੱਟੀ ਆਦਿ ਸਮੇਤ ਵੱਡੀ ਗਿਣਤੀ 'ਚ ਪੱਤਰਕਾਰ ਭਾਈਚਾਰੇ ਦੇ ਵੱਖ ਵੱਖ ਸ਼ਹਿਰਾਂ ਤੋਂ ਨੁਮਾਇੰਦੇ ਅਤੇ ਰਾਮਬਾਣੀ ਨਾਲ ਦੁੱਖ ਸਾਂਝਾ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪਰਿਵਾਰ ਦੀ ਤਰਫ਼ੋਂ ਵਿਧਾਇਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਭਨਾਂ ਦਾ ਧੰਨਵਾਦ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਗੁਰਕਿਰਤਕ੍ਰਿਪਾਲ ਸਿੰਘ, ਮੁੱਖ ਮੰਤਰੀ ਦੇ ਸਕੱਤਰ ਸ. ਐਮ.ਪੀ. ਸਿੰਘ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਪੀਐਸਪੀਸੀਐਲ ਦੇ ਪ੍ਰਬੰਧਕੀ ਡਾਇਰੈਕਟਰ ਸ੍ਰੀ ਆਰ ਪੀ ਪਾਂਡਵ, ਆਈ.ਜੀ. ਪਟਿਆਲਾ ਸ੍ਰੀ ਏ.ਐਸ. ਰਾਏ, ਡਵੀਜਨਲ ਕਮਿਸ਼ਨਰ ਪਟਿਆਲਾ ਸ੍ਰੀ ਵੀ.ਕੇ. ਮੀਣਾ, ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਡੀਆਈਜੀ ਡਾ. ਸੁਖਚੈਨ ਸਿੰਘ ਗਿੱਲ, ਐਸ.ਐਸ.ਪੀ. ਪਟਿਆਲਾ ਡਾ. ਐਸ ਭੂਪਤੀ ਨੇ ਸ਼ੋਕ ਸੰਦੇਸ਼ ਭੇਜੇ। ਜਦੋਂ ਕਿ ਸ੍ਰੀ ਵਿਸ਼ਾਲ ਰਾਮਬਾਣੀ ਨਾਲ ਫੋਨ ਉਪਰ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹਰਿੰਦਰ ਸਿੰਘ ਖ਼ਾਲਸਾ, ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ੍ਰੀ ਗੁਲਜਾਰ ਸਿੰਘ ਰਣੀਕੇ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਵਿਧਾਇਕ ਸਮਾਣਾ ਸ੍ਰੀ ਰਜਿੰਦਰ ਸਿੰਘ, ਵਿਧਾਇਕ ਸ੍ਰੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਬੀ.ਐਸ. ਘੁੰਮਣ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਦਾ ਇਜਹਾਰ ਕੀਤਾ।
ਸ਼ਰਧਾਂਜਲੀ ਸਮਾਰੋਹ ਦੌਰਾਨ ਅੰਮ੍ਰਿਤਸਰ, ਪਟਿਆਲਾ ਸਮੇਤ ਪੰਜਾਬ ਭਰ ਤੋਂ ਵੱਡੀ ਗਿਣਤੀ ਪੱਤਰਕਾਰ ਭਾਈਚਾਰੇ ਸਮੇਤ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਪਿੰਡ ਚੱਬਾ ਦੇ ਵਸਨੀਕਾਂ ਤੇ ਰਾਮਬਾਣੀ ਪਰਵਾਰ ਦੇ ਵੱਡੀ ਗਿਣਤੀ ਸਨੇਹੀਆਂ ਨੇ ਸ੍ਰੀਮਤੀ ਸੁਦੇਸ਼ ਰਾਮਬਾਣੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।