← ਪਿਛੇ ਪਰਤੋ
ਪਟਿਆਲਾ, 10 ਜਨਵਰੀ 2018 : ਪਟਿਆਲਾ ਮੰਡਲ ਦੇ ਕਮਿਸ਼ਨਰ ਸ਼੍ਰੀ ਵੀ.ਕੇ. ਮੀਨਾ ਨੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਅਤੇ ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ ਵੀ ਮੌਜੂਦ ਸਨ। ਸ਼੍ਰੀ ਵੀ.ਕੇ. ਮੀਨਾ ਸਭ ਤੋਂ ਪਹਿਲਾ ਗੁਰਦੁਆਰਾ ਸਾਹਿਬ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਜਿੱਥੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਵਧੀਕ ਮੈਨੇਜਰ ਸ਼੍ਰੀ ਕਰਨੈਲ ਸਿੰਘ ਨੇ ਉਨਾਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆਂ, ਉਸ ਉਪਰੰਤ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਦਫ਼ਤਰ ਵਿਖੇ ਡਵੀਜ਼ਨਲ ਕਮਿਸ਼ਨਰ ਸ਼੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੂੰ ਸਿਰੋਪਾਉ ਅਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਦੀ ਇੱਕ ਯਾਦਗਾਰੀ ਤਸਵੀਰ ਵੀ ਭੇਟ ਕੀਤੀ। ਇਸ ਮੌਕੇ ਪਟਿਆਲਾ ਦੇ ਤਹਿਸੀਲਦਾਰ ਸ਼੍ਰੀ ਸੁਭਾਸ਼ ਭਾਰਦਵਾਜ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Total Responses : 930