← ਪਿਛੇ ਪਰਤੋ
ਫਿਰੋਜ਼ਪੁਰ 22 ਜਨਵਰੀ 2018 (ਗੁਰਿੰਦਰ ਸਿੰਘ) :
ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੀਨੀ ਡੋਰ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਸਬ ਇੰਸਪੈਕਟਰ ਤਰਲੋਕ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਫਿਰੋਜ਼ਪੁਰ ਸ਼ਹਿਰ ਵਿਖੇ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੇ ਬਾਂਸੀ ਗੇਟ ਵਿਖੇ ਦੋ ਵਿਅਕਤੀਆਂ ਚੀਨੀ ਡੋਰ ਦੁਕਾਨ ਅੰਦਰ ਛੁਪਾ ਕੇ ਮਹਿੰਗੇ ਭਾਅ ਵੇਚ ਰਹੇ ਹਨ। ਪੁਲਿਸ ਨੇ ਦੱਸਿਆ ਕਿ ਮੁਖਬਰ ਤੋਂ ਸੂਚਨਾ ਮਿਲਦਿਆ ਹੀ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਬਾਂਸੀ ਗੇਟ ਵਿਖੇ ਛਾਪੇਮਾਰੀ ਕੀਤੀ ਤਾਂ ਉਥੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ 20 ਚੀਨੀ ਡੋਰ ਦੇ ਗੱਟੂ ਬਰਾਮਦ ਕੀਤੇ ਗਏ। ਪੁਲਿਸ ਨੇ ਦੱਸਿਆ ਕਿ ਚੀਨੀ ਡੋਰ ਸਮੇਤ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਮਲਹੋਤਰਾ ਪੁੱਤਰ ਅਸ਼ੋਕ ਮਲਹੋਤਰਾ ਵਾਸੀ ਵੋਹਰਾ ਕਲੌਨੀ ਫਿਰੋਜ਼ਪੁਰ ਸ਼ਹਿਰ ਅਤੇ ਸਾਹਿਲ ਪੁੱਤਰ ਸੁਸ਼ੀਲ ਵਰਮਾ ਵਾਸੀ ਸੰਤ ਲਾਲ ਰੋਡ ਕੈਂਟ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਦੇ ਵਿਰੁੱਧ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Total Responses : 189