ਮਾਛੀਵਾੜਾ, 22 ਜਨਵਰੀ 2018 :
ਨਗਰ ਕੌਂਸਲ ਮਾਛੀਵਾੜਾ ਸਾਹਿਬ ਦੀ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਮਨਜੀਤ ਕੁਮਾਰੀ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ 2 ਦੇ ਬੱਚਿਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ।
ਇਸ ਮੌਕੇ ਤੇ ਉਨਾਂ ਨੇ ਸਾਰੇ ਸਕੂਲ ਦਾ ਦੌਰਾ ਕਰਦਿਆਂ ਹੋਇਆਂ ਸਕੂਲ ਦੀ ਸਾਫ ਸਫਾਈ ਤੇ ਅਨੁਸ਼ਾਸਨ ਨੂੰ ਦੇਖ ਕੇ ਸਾਰੇ ਸਟਾਫ ਦੀ ਪ੍ਰਸ਼ੰਸਾ ਕੀਤੀ ਤੇ ਅੱਗੇ ਤੋਂ ਵੀ ਹਰ ਸੰਭਵ ਸਹਾਇਤਾ ਕਰਨ ਦਾ ਵਿਸ਼ਵਾਸ ਦਿਵਾਇਆ।ਸਕੂਲ ਮੁਖੀ ਲਖਵਿੰਦਰ ਸਿੰਘ ਗਰੇਵਾਲ ਨੇ ਆਏ ਹੋਏ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਤੇ ਸਮੂਹ ਸਟਾਫ ਵਲੋਂ ਸਮੂਹ ਸਟਾਫ ਵਲੋਂ ਹੋਰ ਵਧੀਆ ਕੰਮ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਤੇ ਯੂਥ ਕਾਂਗਰਸੀ ਆਗੂ ਚੇਤਨ ਕੁਮਾਰ, ਜਤਿਨ ਚਰਾਇਆ, ਰਜਿੰਦਰ ਕੁਮਾਰ, ਮੈਡਮ ਕਮਲਜੀਤ ਕੌਰ, ਵਰਿੰਦਰ ਕੌਰ, ਹਰਦੀਪ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ ਤੇ ਹਰਪ੍ਰੀਤ ਕੌਰ ਹਾਜਿਰ ਸਨ।