ਜਗਦੀਸ਼ ਥਿੰਦ
ਫਾਜ਼ਿਲਕਾ 12 ਫਰਵਰੀ 2018 :
ਸਰਕਾਰ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਡੀ-ਵਾਰਮਿੰਗ ਡੇਅ ਨੂੰ ਰਾਸ਼ਟਰੀ ਮੁਕਤੀ ਦਿਵਸ ਵੱਜੋਂ ਮਨਾਇਆ ਗਿਆ। ਇਸ ਸਬੰਧੀ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੁਿਰੰਦਰ ਕੁਮਾਰ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ ਬੱਚੇ ਕਪੋਸ਼ਨ ਦਾ ਸ਼ਿਕਾਰ ਹੁੰਦੇ ਹਨ। ਜਿਸ ਨਾਲ ਉਨ੍ਹਾਂ ਵਿੱਚ ਖੂਨ ਦੀ ਕਮੀ ਹੋ ਜਾਂਦੀ ਹੈ ਤੇ ਥਕਾਵਟ ਵੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਅਲਬੈਂਡਾਜ਼ੋਲ ਦੀ ਦਵਾਈ ਖਵਾਈ ਜਾਂਦੀ ਹੈ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ 1 ਤੋਂ 19 ਸਾਲ ਤੱਕ ਦੇ 3ਲੱਖ 35 ਹਜ਼ਾਰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਉਣ ਦਾ ਟੀਚਾ ਮਿਥਿਆ ਗਿਆ। ਉਨ੍ਹਾਂ ਕਿਹਾ ਕਿ ਜੋ ਬੱਚੇ ਗੋਲੀ ਲੈਣ ਤੋ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ ਇਹ ਦਵਾਈ 15 ਫਰਵਰੀ 2018 ਨੂੰ ਮੋਪ-ਅੱਪ ਡੇ ਵਾਲੇ ਦਿਨ ਘਰ-ਘਰ ਜਾ ਕੇ ਖੁਆਈ ਜਾਵੇਗੀ। ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਬੱਚਿਆਂ ਵਿਚ ਪੇਟ ਦੇ ਕੀੜਿਆਂ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ਦੇ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਐਲਬੈਂਡਾਜ਼ੋਲ ਦਵਾਈ ਦੀ ਖ਼ੁਰਾਕ ਖੁਆਈ ਜਾਣੀ ਹੈ ਅਤੇ ਇਸ ਲਈ ਜ਼ਿਲ੍ਹੇ ਅੰਦਰ 24 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਸ ਮੌਕੇ ਐਸ.ਐਮ.ਓ ਫਾਜ਼ਿਲਕਾ ਡਾ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੱਚਿਆਂ ਨੂੰ ਐਲਬੈਂਡਾਜੋਲ (400 ਐਮ.ਜੀ) ਦੀ ਗੋਲੀ ਮਿਡ ਡੇ ਮੀਲ ਖਾਣ ਤੋਂ ਅੱਧੇ ਘੰਟੇ ਬਾਅਦ ਖੁਆਈ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਇਹ ਗੋਲੀ ਚਬਾ ਕੇ ਖਾਣੀ ਚਾਹੀਦੀ ਹੈ ਤਾਂ ਜੋ ਬੱਚੇ ਤੰਦਰੁਸਤ ਰਹਿ ਸਕਣ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੋਲੀ ਬੱਚਿਆਂ ਨੂੰ ਖ਼ਾਲੀ ਪੇਟ ਨਾ ਦਿੱਤੀ ਜਾਵੇ।
ਇਸ ਮੌਕੇ ਸੀ.ਐਚ.ਸੀ. ਬਹਾਵਾਲਾ ਦੇ ਐਸ.ਐਮ.ਓ ਡਾ. ਸ਼ਲਿੰਦਰ ਸੇਠੀ, ਮੈਡੀਕਲ ਅਫਸਰ ਡਾ. ਸੁਬੀਨਇੰਦਰ ਕੌਰ, ਸਮੂਹ ਏ.ਐਨ.ਐਮਜ਼ ਤੇ ਆਸ਼ਾ ਵਰਕਰਜ਼, ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਸਕੂਲੀ ਸਟਾਫ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।