← ਪਿਛੇ ਪਰਤੋ
ਫ਼ਤਹਿਗੜ੍ਹ ਸਾਹਿਬ, 13 ਫਰਵਰੀ 2018 : ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰ: 10 ਦੀ 24 ਫਰਵਰੀ ਨੂੰ ਹੋਣ ਵਾਲੀ ਉਪ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ ਕੁੱਲ ਚਾਰ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਿੱਲ ਤੇ ਮੋਨਿਕਾ ਗਿੱਲ ਨੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਨੀਆ ਅਤੇ ਇੰਦਰਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ। ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਨੇ ਦੱਸਿਆ ਕਿ 15 ਫਰਵਰੀ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 16 ਫਰਵਰੀ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਦੇ ਪੇਪਰ ਵਾਪਸ ਲੈ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ 24 ਫਰਵਰੀ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ ਉਸ ਉਪਰੰਤ ਸਬੰਧਤ ਪੋਲਿੰਗ ਸਟੇਸ਼ਨ 'ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
Total Responses : 267