← ਪਿਛੇ ਪਰਤੋ
ਲੁਧਿਆਣਾ, 18 ਫਰਵਰੀ 2018 -ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਤੇ ਅੱਜ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਤੇ ਹਮਲਾ ਕਰਨ ਦਾ ਸਮਾਚਾਰ ਹੈ। ਇਕੱਤਰ ਜਾਣਕਾਰੀ ਅਨੁਸਾਰ ਜਦੋਂ ਸ: ਸਿਮਰਨਜੀਤ ਸਿੰਘ ਬੈਂਸ ਇੱਕ ਘਰ ਵਿੱਚ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਮੀਟਿੰਗ ਕਰ ਰਹੇ ਸਨ ਤਾਂ ਕੰਵਲਜੀਤ ਸਿੰਘ ਕੜਵਲ ਤੇ ਕੁਝ ਹੋਰ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ।ਸਿਮਰਜੀਤ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਕਤ ਕਾਂਗਰਸੀ ਵਰਕਰ ਨਾਲ 300 ਦੇ ਕਰੀਬ ਵਰਕਰ ਵੀ ਇਸ ਹਮਲੇ ਵਿੱਚ ਉਨ੍ਹਾਂ ਦੇ ਨਾਲ ਸਨ। ਇਸ ਘਟਨਾ ਨਾਲ ਸਾਰਾ ਇਲਾਕਾ ਪੁਲਿਸ ਛਾਊਣੀ ਵਿੱਚ ਤਬਦੀਲ ਹੋ ਗਿਆ।
Total Responses : 267