← ਪਿਛੇ ਪਰਤੋ
ਅੰਮ੍ਰਿਤਸਰ 21 ਫਰਵਰੀ 2018: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋ ਰਹੇ ਹਨ। ਉਨ੍ਹਾਂ ਦੇ ਸਵਾਗਤ ਲਈ ਜਿੱਥੇ ਪ੍ਰਸ਼ਾਸ਼ਨ ਵਲੋਂ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ, ਉਥੇ ਸ਼੍ਰੋਮਣੀ ਕਮੇਟੀ ਵਲੋਂ ਵੀ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਟਰੂਡੋ ਇੱਥੇ ਲੰਗਰ ਦੀ ਸੇਵਾ ਵੀ ਕਰਨਗੇ। ਇਸਤੋਂ ਇਲਾਵਾ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਨਾਲ ਵੀ ਮੁਲਾਕਾਤ ਕਰਨਗੇ।
Total Responses : 935