← ਪਿਛੇ ਪਰਤੋ
ਅੰਮ੍ਰਿਤਸਰ 21 ਫਰਵਰੀ 2018: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਪਹਿਲੀ ਫੇਰੀ ਦੌਰਾਨ ਸ੍ਰੀ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੇ ਪੁੱਜੇ। ਉਨ•ਾਂ ਦਾ ਜਹਾਜ਼ ਅੰਮ੍ਰਿਤਸਰ ਕੌਮਾਤਰੀ ਹਵਾਈ ਅੱਡੇ ਤੇ ਉਤਾਰਿਆ ਗਿਆ। ਉਨ•ਾਂ ਦਾ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਹੁਰਾਂ ਨੇ ਭਰਵਾਂ ਸਵਾਗਤ ਕੀਤਾ। ਇਸਤੋਂ ਇਲਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਕੇ.ਐਸ.ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਵਾਸਤਵ ਨੇ ਵੀ ਉਨ•ਾਂ ਨੂੰ ਜੀ ਆਇਆਂ ਨੂੰ ਆਖਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਥੋੜ•ੇ ਸਮੇਂ ਬਾਅਦ ਸ੍ਰੀ ਟਰੂਡੋ ਨਾਲ ਤਾਜ ਹੋਟਲ ਵਿੱਚ ਅੱਧੇ ਘੰਟੇ ਲਈ ਮੁਲਾਕਾਤ ਕਰਨਗੇ।
Total Responses : 188