ਅੰਮਿ੍ਤਸਰ/ਚੰਡੀਗੜ੍ਹ, 21 ਫਰਵਰੀ 2018:
ਅੰਮਿ੍ਤਸਰ ਸ਼ਹਿਰ ਦੇ ਨਵੇਂ ਚੁਣੇ ਗਏ ਕੌਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਤਸਰ ਸ਼ਹਿਰ ਦੇ ਲਈ ਵਿਕਾਸ ਦੇ ਵੱਖ-ਵੱਖ ਕੰਮ ਨੇਪਰੇ ਚੜਾਉਣ ਵਾਸਤੇ 100 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਕੰਮਾਂ ਵਾਸਤੇ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ |
ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਅੰਮਿ੍ਤਸਰ ਕਾਰਪੋਰੇਸ਼ਨ ਦੇ ਮੀਟਿੰਗ ਹਾਲ ਵਿਚ ਕੌਾਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਵੱਡੇ ਸ਼ਹਿਰਾਂ ਦਾ ਵਿਕਾਸ ਯੋਜਨਾਬੱਧਢੰਗ ਨਾਲ ਕਰਵਾਉਣਾ ਉਨਾਂ ਦੀ ਸਰਕਾਰ ਦਾ ਏਜੰਡਾ ਹੈ ਅਤੇ ਸਾਰੇ ਸ਼ਹਿਰਾਂ ਦੇ ਕੰਮ ਉਥੋਂ ਦੇ ਮੇਅਰ ਅਤੇ ਕਮਿਸ਼ਨਰਾਂ ਦੀ ਸਲਾਹ ਨਾਲ ਹੀ ਕੀਤੇ ਜਾਣਗੇ |
ਬਤੌਰ ਮੁੱਖ ਮੰਤਰੀ ਅੰਮਿ੍ਤਸਰ ਦੇ ਕੌਸਲਰਾਂ ਨਾਲ ਗੱਲਬਾਤ ਕਰਨ ਉਨਾਂ ਦੇ ਦਫਤਰ ਪੁੱਜੇ ਪੰਜਾਬ ਦੇ ਪਲੇਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਹਿਰਾਂ ਦਾ ਸਮੁੱਚਾ ਵਿਕਾਸ ਸਰਕਾਰ ਦੀ ਤਰਜੀਹ ਹੈ ਅਤੇ ਇਸ ਦੀ ਸ਼ੁਰੂਆਤ ਅੰਮਿ੍ਤਸਰ ਤੋਂ ਕੀਤੀ ਜਾਵੇਗੀ | ਉਨਾਂ ਕਿਹਾ ਕਿ ਜਿਸ ਭਰੋਸੇ ਅਤੇ ਆਸ ਨਾਲ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ, ਸਰਕਾਰ ਉਨਾਂ ਉਮੀਦਾਂ 'ਤੇ ਖਰੀ ਉਤਰੇਗੀ |
ਇਸ ਮੌਕੇ ਸੰਬੋਧਨ ਕਰਦੇ ਸਥਾਨਕ ਸਰਕਾਰਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਗੁਰੂ ਨਗਰੀ ਅੰਮਿ੍ਤਸਰ ਦਾ ਵਿਕਾਸ ਤਰਜੀਹ ਅਧਾਰ 'ਤੇ ਕੀਤਾ ਜਾਵੇਗਾ |
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਅੰਮਿ੍ਤਸਰ ਕਾਰਪੋਰੇਸ਼ਨ ਦੇ ਮੇਅਰ ਸ਼੍ਰੀ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸਾਨੂੰ ਭਾਵੇਂ ਵਿਰਸੇ ਵਿੱਚ ਵੱਡਾ ਕਰਜ਼ਾ ਪਿਛਲੀ ਸਰਕਾਰ ਦੇ ਕਾਰਜ ਕਾਲ ਵਿਚੋਂ ਮਿਲਿਆ ਹੈ ਪਰ ਅਸੀਂ ਸ਼ਹਿਰ ਦੇ ਵਿਕਾਸ ਵਿਚ ਇਸ ਨੂੰ ਰੁਕਾਵਟ ਨਹੀਂ ਬਣਨ ਦਿਆਂਗੇ | ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀ ਓ ਪੀ ਸੋਨੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਡਾ: ਰਾਜਕੁਮਾਰ ਵੇਰਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |