← ਪਿਛੇ ਪਰਤੋ
ਜੀ ਐੱਸ ਪੰਨੂ
ਪਟਿਆਲਾ, 27 ਫਰਵਰੀ 2018 : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸੁਪਤਨੀ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਸ. ਰਜਿੰਦਰ ਸਿੰਘ ਦੇ ਮਾਤਾ ਜੀ ਸ੍ਰੀਮਤੀ ਸੁਰਜੀਤ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ, ਉਨ੍ਹਾਂ ਦੇ ਪਟਿਆਲਾ ਸਥਿਤ ਗ੍ਰਹਿ ਵਿਖੇ ਪੁੱਜੇ ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਸ੍ਰੀਮਤੀ ਚੌਧਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਇਸ ਦੁੱਖ ਵਿੱਚ ਪੂਰੀ ਤਰ੍ਹਾਂ ਸ਼ਰੀਕ ਹੈ ਅਤੇ ਇਹ ਘਾਟਾ ਨਾ ਸਿਰਫ ਪਰਿਵਾਰ ਨੂੰ ਪਿਆ ਹੈ ਬਲਕਿ ਇਹ ਪੂਰੀ ਪਾਰਟੀ ਨੂੰ ਵੀ ਪਿਆ ਹੈ। ਉਨ੍ਹਾਂ ਸ੍ਰੀਮਤੀ ਸੁਰਜੀਤ ਕੌਰ ਨੂੰ ਨੇਕ, ਮਿਹਨਤੀ ਤੇ ਉਚ ਵਿਚਾਰਾਂ ਦੀ ਔਰਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਥ ਸਦਕਾ ਸ. ਲਾਲ ਸਿੰਘ ਤੇ ਸ. ਰਜਿੰਦਰ ਸਿੰਘ ਨੇ ਲੰਬੇ ਸਮੇਂ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਸ੍ਰੀ ਅਸ਼ੋਕ ਚੌਧਰੀ ਵੀ ਹਾਜ਼ਰ ਸਨ।
Total Responses : 942