← ਪਿਛੇ ਪਰਤੋ
ਔਕਲੈਂਡ 16 ਅਪ੍ਰੈਲ 2018 (ਹਰਜਿੰਦਰ ਸਿੰਘ ਬਸਿਆਲਾ)-ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨਿਊਲਿਨ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕੀਤੇ ਗਏ। ਇਸ ਮੌਕੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ, ਪੰਜ ਪਿਆਰਿਆਂ ਦੀ ਅਗਵਾਈ ਵਿਚ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ ਅਤੇ ਕੀਰਤਨ ਦੀਵਾਨ ਸਜੇ। ਸੰਗਤ ਕੇਸਰੀ ਦਸਤਾਰਾਂ ਅਤੇ ਦੁਪੱਟੇ ਲੈ ਕੇ ਪਹੁੰਚੀ ਹੋਈ ਸੀ। ਭਾਈ ਰਣਜੀਤ ਸਿੰਘ ਆਗਰਾ ਵਾਲਿਆਂ ਨੇ ਸ਼ਬਦ ਕੀਰਤਨ ਦੇ ਨਾਲ ਹਾਜ਼ਰੀ ਲਗਵਾਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Total Responses : 936