ਬਹਾਦਰਗੜ੍ਹ/ਪਟਿਆਲਾ, 20 ਅਪਰੈਲ 2018: ਸੰਗਰੂਰ ਦੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ. ਅਮਨਦੀਪ ਸਿੰਘ ਪੰਜਾਬੀ ਦੇ ਪਿਤਾ ਸ. ਸੁਰਜੀਤ ਸਿੰਘ ਪੰਜਾਬੀ (76 ਸਾਲ) ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਬਾਅਦ ਦੇਹਾਂਤ ਹੋ ਗਿਆ ਸੀ, ਨਮਿਤ ਅੱਜ ਅਰਦਾਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਂਵੀਂ, ਬਹਾਦਰਗੜ੍ਹ ਵਿਖੇ ਸਿਆਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਸਮੇਤ ਪੱਤਰਕਾਰ ਭਾਈਚਾਰੇ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਬਤੌਰ ਫੋਟੋ ਅਫ਼ਸਰ ਸੇਵਾ ਮੁਕਤ ਹੋਏ ਸ. ਸੁਰਜੀਤ ਸਿੰਘ ਪੰਜਾਬੀ ਨਮਿਤ ਅੰਤਮ ਅਰਦਾਸ 'ਚ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਬਲਕਾਰ ਸਿੰਘ, ਡਾ. ਕੇਹਰ ਸਿੰਘ ਅਤੇ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਸ. ਜਗਜੀਤ ਦਰਦੀ ਨੇ ਸ. ਪੰਜਾਬੀ ਦੀਆਂ ਸੇਵਾਵਾਂ ਨੂੰ ਯਾਦ ਕੀਤਾ। ਸ. ਪੰਜਾਬੀ ਦੇ ਜਵਾਈ ਸ. ਇੰਦਰਜੀਤ ਸਿੰਘ ਬਾਗੀ ਨੇ ਧੰਨਵਾਦ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ।
ਇਸ ਸਮੇਂ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸਨੌਰ ਦੋੇ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸੰਗਰੂਰ ਦੇ ਵਿਧਾਇਕ ਸ੍ਰੀ ਵਿਜੇਇੰਦਰ ਸਿੰਗਲਾ ਵਲੋਂ ਉਨ੍ਹਾਂ ਦੇ ਸਪੁੱਤਰ ਸ੍ਰੀ ਮੋਹਿਲ ਸਿੰਗਲਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਸੁਰਜੀਤ ਸਿੰਘ ਅਬਲੋਵਾਲ, ਆਈ. ਜੀ. ਪਟਿਆਲਾ ਸ. ਏ.ਐਸ. ਰਾਏ, ਐਸ.ਜੀ.ਪੀ.ਸੀ. ਮੈਂਬਰ ਸਤਵਿੰਦਰ ਸਿੰਘ ਟੌਹੜਾ, ਐਸ.ਐਸ.ਪੀ. ਸੰਗਰੂਰ ਸ. ਮਨਦੀਪ ਸਿੰਘ ਸਿੱਧੂ ਵੱਲੋਂ ਡੀ.ਐਸ.ਪੀ. ਨਾਹਰ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਗੁਰਸ਼ਰਨ ਕੌਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਅਜੀਤ ਕੰਵਲ ਸਿੰਘ ਤੇ ਸ. ਰਣਦੀਪ ਸਿੰਘ ਆਹਲੂਵਾਲੀਆ, ਡੀ.ਪੀ.ਆਰ.ਓ. ਪਟਿਆਲਾ ਇਸ਼ਵਿੰਦਰ ਸਿੰਘ ਗਰੇਵਾਲ, ਡੀ.ਪੀ.ਆਰ.ਓ. ਫ਼ਤਹਿਗੜ੍ਹ ਸਾਹਿਬ ਕੁਲਜੀਤ ਸਿੰਘ, ਡੀ.ਪੀ.ਆਰ.ਓ. ਐਸ.ਏ.ਐਸ. ਨਗਰ ਸੁਰਜੀਤ ਸਿੰਘ ਸੈਣੀ, ਗੁਰਮੀਤ ਸਿੰਘ ਖਹਿਰਾ, ਨਰਿੰਦਰਪਾਲ ਸਿੰਘ ਜਗਦੇਓ, ਡਾ. ਗੁਰਬਚਨ ਸਿੰਘ ਰਾਹੀ, ਡਾ. ਤਰਲੋਕ ਸਿੰਘ ਅਨੰਦ, ਡਾ. ਰਤਨ ਸਿੰਘ ਜੱਗੀ, ਡਾ. ਗੁਰਸ਼ਰਨ ਕੌਰ ਜੱਗੀ, ਬਲਜੀਤ ਕੌਰ ਸੇਖੋਂ, ਡਾ. ਧਨਵੰਤ ਕੌਰ, ਡਾ. ਜਸਵਿੰਦਰ ਸਿੰਘ, ਡਾ. ਸੁਰਜੀਤ ਸਿੰਘ, ਡਾ. ਰਜਿੰਦਰ ਸਿੰਘ ਬਰਾੜ, ਦੀਦਾਰ ਸਿੰਘ ਦੌਣਕਲਾਂ, ਨਰਦੇਵ ਸਿੰਘ ਆਕੜੀ, ਬਲਵਿੰਦਰ ਸਿੰਘ ਦੌਣਕਲਾਂ, ਗੁਰਦੀਪ ਸਿੰਘ ਸ਼ੇਖਪੁਰਾ, ਐਸ.ਜੀ.ਪੀ.ਸੀ. ਤੋਂ ਭਗਵੰਤ ਸਿੰਘ ਧੰਗੇੜਾ, ਜੋਗਾ ਸਿੰਘ ਚਪੜ, ਸਰਾਫ਼ਾ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭੀਮ ਸੈਨ ਵਰਮਾ ਵੱਡੀ ਗਿਣਤੀ ਪਰਿਵਾਰਕ ਮੈਂਬਰ, ਦੋਸਤ, ਜ਼ਿਲ੍ਹਾ ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਐਸ.ਏ.ਐਸ. ਨਗਰ ਤੋਂ ਪੱਤਰਕਾਰ ਭਾਈਚਾਰੇ ਦੇ ਮੈਂਬਰ, ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਤੇ ਹੋਰ ਅਮਲੇ ਦੇ ਮੈਂਬਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ, ਸੰਗਰੂਰ ਤੇ ਬਰਨਾਲਾ ਦਫ਼ਤਰ ਤੋਂ ਕਰਮਚਾਰੀ ਆਦਿ ਵੀ ਮੌਜੂਦ ਸਨ।
ਇਸੇ ਦੌਰਾਨ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਜਥੇਬੰਦੀਆਂ ਨੇ ਸ਼ੋਕ ਸੰਦੇਸ਼ ਭੇਜ ਕੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ। ਜਦਕਿ ਡਾ. ਦਰਸ਼ਨ ਸਿੰਘ ਆਸ਼ਟ ਤੇ ਸਵਰਗੀ ਸ. ਪੰਜਾਬੀ ਦੇ ਸਪੁੱਤਰ ਅਮਨਦੀਪ ਸਿੰਘ ਪੰਜਾਬੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।