ਜਗਦੀਸ਼ ਥਿੰਦ
ਫਾਜ਼ਿਲਕਾ 23 ਅਪਰੈਲ
ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 24 ਅਪਰੈਲ ਨੂੰ ਪੰਚਾਇਤ ਸਸ਼ਕਤੀਕਰਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜ਼ਿਲ੍ਹੇ ਦੀਆਂ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਕਰਵਾਏ ਜਾਣਗੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਇਜਲਾਸਾਂ ਵਿੱਚ ਸ਼ਮੂਲੀਅਤ ਕਰਨ ਦੀ ਹਦਾਇਤ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਧਲ ਨੇ ਦੱਸਿਆ ਕਿ 24 ਅਪਰੈਲ ਨੂੰ ਪਚੰਾਇਤ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਵਸ ਰਾਸ਼ਟਰੀ ਪੱਧਰ 'ਤੇ ਮਨਾਉਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ 'ਤੇ ਵੀ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਰੂਪ-ਰੇਖਾ ਉਲੀਕ ਕੇ ਗ੍ਰਾਮ ਸਭਾ ਇਜਲਾਸ ਵਿੱਚ ਪਾਸ ਕੀਤਾ ਜਾਵੇਗਾ ਤਾਂ ਜੋ 14ਵੇਂ ਤੇ 15ਵੇਂ ਵਿਤ ਕਮਿਸ਼ਨ ਵੱਲੋਂ ਪ੍ਰਾਪਤ ਗ੍ਰਾਂਟਾਂ ਤਹਿਤ ਹੋਣ ਵਾਲੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਇਜਲਾਸ ਵਿਖੇ ਸ਼ਮੂਲੀਅਤ ਕਰਕੇ ਆਪਣੇ ਅਧੀਨ ਚੱਲ ਰਹੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਆਪੋ-ਆਪਣੇ ਨਾਲ ਸਬੰਧਤ ਪੰਚਾਇਤਾਂ ਨੂੰ ਗ੍ਰਾਮ ਸਭਾ ਇਜਲਾਸ ਕਰਵਾਉਣ ਲਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ