ਪਿੰਡ ਆਵਾ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਰਣਬੀਰ ਸਿੰਘ ਮੁਧਲ
ਜਗਦੀਸ਼ ਥਿੰਦ
ਫਾਜ਼ਿਲਕਾ 24 ਅਪ੍ਰੈਲ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਣਬੀਰ ਸਿੰਘ ਮੁੱਧਲ ਵੱਲੋਂ ਪੰਚਾਇਤੀ ਰਾਜ ਦਿਵਸ 2018 ਮੌਕੇ ਅਗਾਹਵਧੂ ਪਿੰਡ ਆਵਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੇ ਦਿਵਸ ਮੌਕੇ ਜ਼ਿਲ੍ਹੇ ਦੇ ਪਿੰਡ ਪੱਟੀ ਪੂਰਨ ਦੀ ਪੰਚਾਇਤ ਨੂੰ ਪ੍ਰਧਾਨ ਮੰਤਰੀ ਵੱਲੋਂਂ ਚੰਗੀ ਕਾਰਗੁਜ਼ਾਰੀ ਕਰਨ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਧਲ ਨੇ ਪਿੰਡ ਵਾਸੀਆਂ ਨੂੰ ਸਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਅਵਾਸ ਯੋਜਨਾ ਅਤੇ ਉਜਵਲਾ ਸਕੀਮ ਲੋੜਵੰਦ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਕੀਮਾਂ ਅਧੀਨ ਯੋਗ ਲਾਭਪਾਤਰੀਆਂ ਨੂੰ ਮੁਫਤ ਮਕਾਨ ਅਤੇ ਗੈਸ ਸਲੰਡਰ ਮੁਹੱਈਆਂ ਕਰਵਾਏ ਜਾਂਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਇਕ ਗਰੀਬ ਮਹਿਲਾ ਨੂੰ ਭਰੋਸਾ ਦਵਾਇਆ ਕਿ ਉਸ ਲਈ ਸਰਕਾਰ ਦੀਆਂ ਸਕੀਮਾਂ ਤਹਿਤ ਮਕਾਨ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਇਸ ਸਕੀਮ ਤੋਂ ਵਾਝੇਂ ਰਹਿ ਗਏ ਯੋਗ ਲਾਭਪਾਤਰੀਆਂ ਦਾ ਨਾਮ ਲਿਸਟ ਵਿੱਚ ਦਰਜ ਕਰਨ ਦੇ ਮੌਕੇ ਤੇ ਆਦੇਸ਼ ਵੀ ਦਿੱਤੇ।
ਇਸ ਸਮਾਗਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਚਾਇਤ ਸ਼ਸਕਤੀਕਰਨ ਦਿਵਸ ਮੌਕੇ ਦਿੱਤੇ ਗਏ ਭਾਸ਼ਣ ਦਾ ਸਿੱਧਾ ਪ੍ਰਸਾਰਣ ਪਿੰਡ ਵਾਸੀਆਂ ਨੂੰ ਦਿਖਾਇਆ ਗਿਆ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਪਿੰਡ ਪੱਧਰ ਤੇ ਸਮੱਸਿਆਵਾਂ ਨਾਲ ਨਜਿੱਠਣ ਲਈ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਉਹ ਸਬੰਧਤ ਕਮੇਟੀ ਨੂੰ ਆਪਣੀ ਸਮੱਸਿਆ ਦੱਸਣ ਅਤੇ ਕਮੇਟੀ ਆਪਣੇ ਪੱਧਰ ਤੇ ਜਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਸਮੱਸਿਆ ਦਾ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ, ਨੌਜਵਾਨਾਂ ਨੂੰ ਚੰਗੀ ਸੇਧ ਦੇਣ ਲਈ, ਵਾਤਾਵਰਨ ਦੀ ਸ਼ੁੱਧਤਾ ਲਈ ਅਤੇ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖਰੇ ਤੌਰ ਤੇ ਪਿੰਡ ਪੱਧਰ ਤੇ ਹੀ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀਆਂ ਸਮੱਸਿਆਵਾਂ ਇੰਨ੍ਹਾਂ ਕਮੇਟੀਆਂ ਕੋਲ ਦਰਜ ਕਰਾਉਣ ਤਾਂ ਜੋ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਧਲ ਨੇ ਦੱਸਿਆ ਕਿ 28 ਅਪ੍ਰੈੋਲ ਨੂੰ ਜ਼ਿਲ੍ਹਾ ਸ਼ਕਤੀ ਅਭਿਆਨ ਚਲਾਇਆ ਜਾਵੇਗਾ ਜਿਸ ਤਹਿਤ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਮਾਣ-ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਿਨ ਸੋਭਾਗਿਯ ਯੋਜਨਾ ਦੇ ਪ੍ਰਮਾਣ-ਪੱਤਰ ਵੀ ਜਾਰੀ ਕੀਤੇ ਜਾਣਗੇ।
ਇਸ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵੱਲੋਂ ਸਿਹਤ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਗਰਭਵਤੀ ਮਹਿਲਾਵਾਂ ਦੀ ਦੇਖ-ਭਾਲ, ਰਜਿਸਟ੍ਰੇਸ਼ਨ ਅਤੇ ਦਵਾਈਆਂ ਆਦਿ ਬਾਰੇ ਦੱਸਿਆ ਗਿਆ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਾਉਣ ਸਮੇਂ-ਸਮੇਂ ਤੇ ਚੈੱਕਅੱਪ ਕਰਾਉਣਾ ਵੀ ਲਾਜ਼ਮੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਸ. ਪੰਮੀ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਸ਼੍ਰੀ ਅਤੁਲ ਮੌਂਗਾ, ਆਈ.ਟੀ ਮਨੈਜਰ ਸ਼੍ਰੀ ਵਿਪਿਨ ਕਟਾਰੀਆ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸੌਰਵ ਰਾਜਦੇਵ ਤੋਂ ਇਲਾਵਾ ਜ਼ਿਲ੍ਹਾ ਭਲਾਈ ਦਫਤਰ ਅਤੇ ਵਾਟਰ ਸਿਪਲਾਈ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।