← ਪਿਛੇ ਪਰਤੋ
ਅਕਾਲ ਅਕੈਡਮੀ ਧਨਾਲ ਕਲਾਂ, ਜਿਲ੍ਹਾ ਜਲੰਧਰ ਵਿਖੇ ਵਿਸ਼ੇਸ਼ ਕੈਰੀਅਰ ਕੌਂਸਲਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਕੈਂਪ ਦੇ ਵਿੱਚ ਦਿੱਲੀ ਦੇ ਪ੍ਰੋ. ਕੁਲਵਿੰਦਰ ਸਿੰਘ ਉਚੇਚੇ ਤੌਰ 'ਤੇ ਪਹੁੰਚੇ ਅਤੇ ਆਪਣੇ ਭਾਸ਼ਣ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ, ਮਾਤਾ-ਪਿਤਾ ਲਈ ਮਾਪੇ ਸੈਸ਼ਨ ਅਤੇ ਅਧਿਆਪਕਾਂ ਲਈ ਵਿਸ਼ੇਸ਼ ਤੌਰ' ਤੇ ਉਤਸ਼ਾਹੀ ਸੈਸ਼ਨ ਦੌਰਾਨ ਆਪਣੇ ਵਿਚਾਰਾਂ ਦਾ ਆਦਾਨ ਪ੍ਰਦਾਨ ਕੀਤਾ।ਪ੍ਰੋਫੈਸਰ ਸਾਹਿਬ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਕਿਵੇਂ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕਦਾ ਹੈ, ਜਿਸ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਆਲਸੀਪੁਣੇ ਨੂੰ ਤਿਆਗ ਮਿਹਨਤਕਸ਼ ਰਵੱਈਏ ਨੂੰ ਅਪਣਾਉਣਾ ਪੈਣਾ ਹੈ। ਬਾਬਾ ਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਅਕਾਲ ਅਕੈਡਮੀਆਂ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਵਡਮੁੱਲੇ ਉਪਰਾਲੇ ਕੀਤੇ ਜਾਂਦੇ ਹਨ ਇਹ ਸੈਸ਼ਨ ਵੀ ਉਸੇ ਕੜੀ ਦਾ ਹੀ ਇੱਕ ਹਿੱਸਾ ਹੈ।
Total Responses : 189