ਰੂਪਨਗਰ 26 ਅਪ੍ਰੈਲ 2018: ਜੇਲ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ਼੍ਰੀ ਬਲਵਿੰਦਰ ਸਿੰਘ ਸੰਧੂ ਜਿਲਾ ਅਤੇ ਸ਼ੈਸ਼ਨ ਜੱਜ, ਰੂਪਨਗਰ ਵੱਲੋਂ ਅੱਜ ਜਿਲ੍ਹਾ ਜੇਲ ਦਾ ਅਚਨਚੇਤ ਦੌਰਾ ਕੀਤਾ ਗਿਆ ।ਉਹਨਾ ਦੇ ਨਾਲ ਸ਼੍ਰੀ ਅਜੀਤਪਾਲ ਸਿੰਘ, ਸੀ ਜੇ ਐਮ ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੀ ਹਾਜਰ ਸਨ। ਸ਼ੈਸ਼ਨ ਜੱਜ਼ ਨੇ ਪੂਰੀ ਜੇਲ ਦਾ ਮੁਆਇਨਾ ਕੀਤਾ ਅਤੇ ਜੇਲ ਪ੍ਰਸਾਸ਼ਨ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਹਨਾ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ। ਉਹਨਾ ਨੇ ਖਾਸ ਤੌਰ ਤੇ ਜੇਲ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਡਾਕਟਰ ਸਾਹਿਬ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਦਿੱਤੀ। ਉਹਨਾ ਨੇ ਜਿਲਾ ਜੇਲ ਵਿੱਚ ਬਣੇ ਲੀਗਲ ਏਡ ਕਲੀਨਿਕ, ਜਿਸ ਦੁਆਰਾ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਅਤੇ ਜਰੂਰੀ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਹਨਾ ਨੇ ਜੇਲ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ। ਉਨਾਂ ਇਹ ਵੀ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ ਪ੍ਰਬੰਧਾ ਨੂੰ ਨਿਯਮਾ ਮੁਤਾਬਿਕ ਚੁਸਤ ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਤੇ ਜੇਲ ਸੁਪਰਡੈਂਟ ਜੀ ਐਸ ਸਰੋਅ, ਡਿਪਟੀ ਸੁਪਰਡੰਟ ਜੇਲ, ਸ੍ਰੀ ਮੋਹਨ ਲਾਲ, ਸਬ-ਇੰਸਪੈਕਟ ਸ਼੍ਰਦਰਸ਼ਨ ਸਿੰਘ ਆਦਿ ਹਾਜਰ ਸਨ।