ਚੰਡੀਗੜ, 26 ਅਪਰੈਲ 2018: ਅੰਮ੍ਰਿਤਸਰ ਸ਼ਹਿਰ ਦਾ ਵੱਕਾਰੀ ਮੈਟਰੋ ਬੱਸ ਪ੍ਰਾਜੈਕਟ ਸਤੰਬਰ ਮਹੀਨੇ ਚਲਾਇਆ ਜਾਵੇਗਾ ਅਤੇ ਉਸ ਤੋਂ ਪਹਿਲਾਂ ਜੂਨ ਵਿੱਚ ਟਰਾਇਲ ਵਜੋਂ ਬੱਸਾਂ ਚਲਾ ਕੇ ਇਸ ਪ੍ਰਾਜੈਕਟ ਦਾ ਜਾਇਜ਼ਾ ਲਿਆ ਜਾਵੇਗਾ ਤਾਂ ਜੋ ਇਹ ਪ੍ਰਾਜੈਕਟ ਸਫਲਤਾਪੂਰਵਕ ਤਰੀਕੇ ਸ਼ੁਰੂ ਕੀਤਾ ਜਾ ਸਕੇ। ਇਹ ਫੈਸਲਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਇਸ ਪ੍ਰਾਜੈਕਟ ਬਾਰੇ ਕੀਤੀ ਉਚ ਪੱਧਰੀ ਕਮੇਟੀ ਵਿੱਚ ਲਿਆ ਗਿਆ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫਤਰ ਵਿਖੇ ਹੋਈ ਜਿਸ ਵਿੱਚ ਸਥਾਨਕ ਸਰਕਾਰਾਂ, ਟਰਾਂਸਪੋਰਟ, ਪੀ.ਆਈ.ਡੀ.ਬੀ., ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਹਾਜ਼ਰ ਹੋਏ।
ਮੀਟਿੰਗ ਦੇ ਵੇਰਵੇ ਦਿੰਦੇ ਸ. ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਰੋਜ਼ਾਨਾ ਸਵਾ ਲੱਖ ਦੇ ਕਰੀਬ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਇਸ ਵੱਕਾਰੀ ਪ੍ਰਾਜੈਕਟ ਨੂੰ ਹਰ ਹੀਲੇ ਚਲਾਇਆ ਜਾਵੇਗਾ। ਉਨ•ਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਰੇ ਪਹਿਲੂਆਂ ਨੂੰ ਦੇਖਣ ਅਤੇ ਸਾਰੇ ਵਿਭਾਗ ਦੀ ਰਾਏ ਸੁਣਨ ਉਪਰੰਤ ਇਹ ਫੈਸਲਾ ਹੋਇਆ ਕਿ ਇਸ ਸਾਲ ਸਤੰਬਰ ਮਹੀਨੇ ਤੱਕ ਇਹ ਪ੍ਰਾਜੈਕਟ ਪੂਰੀ ਤਰ•ਾਂ ਸ਼ੁਰੂ ਹੋ ਜਾਵੇਗਾ ਅਤੇ ਸਾਰੀਆਂ ਬੱਸਾਂ ਚਲਾਈਆਂ ਜਾਣਗੀਆਂ। ਉਨ•ਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੱਕੇ ਪੈਰੀਂ ਚਲਾਇਆ ਜਾਵੇਗਾ ਜਿਸ ਲਈ ਜੂਨ ਮਹੀਨੇ ਟਰਾਇਲ ਵਜੋਂ ਬੱਸਾਂ ਚਲਾਈਆਂ ਜਾਣਗੀਆਂ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਪ੍ਰਾਜੈਕਟ ਨੂੰ ਚਲਾਉਣ ਵਿੱਚ ਕੋਈ ਦਿੱਕਤ ਤਾਂ ਨਹੀਂ। ਉਨ•ਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਦੱਸਿਆ ਗਿਆ ਕਿ ਜੁਲਾਈ ਮਹੀਨੇ ਤੱਕ ਸਾਰੇ ਉਸਾਰੀ ਕੰਮ ਮੁਕੰਮਲ ਹੋ ਜਾਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਮੇਅਰ ਸ੍ਰੀ ਕਰਮਜੀਤ ਸਿੰਘ ਰਿੰਟੂ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਸ੍ਰੀ ਏ.ਵੇਣੂ ਪ੍ਰਸ਼ਾਦ, ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ੍ਰੀ ਸਰਵਜੀਤ ਸਿੰਘ, ਸਕੱਤਰ, ਲੋਕ ਨਿਰਮਾਣ ਵਿਭਾਗ ਸ੍ਰੀ ਹੁਸਨ ਲਾਲ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ, ਪੀ.ਆਈ.ਡੀ.ਬੀ. ਦੇ ਐਮ.ਡੀ. ਅਤੇ ਸਕੱਤਰ, ਖਰਚਾ ਸ੍ਰੀ ਡੀ.ਕੇ.ਤਿਵਾੜੀ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਕਮਲਦੀਪ ਸਿੰਘ ਸੰਘਾ, ਨਗਰ ਨਿਗਮ ਅੰਮ੍ਰਿਤਸਰ ਦੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਧਿਕਾਰੀ ਹਾਜ਼ਰ ਸਨ।