ਲੁਧਿਆਣਾ, 15 ਮਈ 2018: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜ•ੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਉਨ•ਾਂ ਇਸ ਗੱਲ ਦੀ ਵਕਾਲਤ ਕੀਤੀ ਕਿ ਦੇਸ਼ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸ ਨੂੰ ਸਕੂਲ ਸਿੱਖਿਆ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿਸ਼ੇ 'ਤੇ ਵਿਸ਼ੇਸ਼ ਪੀਰੀਅਡਾਂ ਲੱਗਣੇ ਚਾਹੀਦੇ ਹਨ। ਇਸ ਬਾਰੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨਗੇ। ਸ਼੍ਰੀ ਆਸ਼ੂ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਆਸ਼ੂ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨ•ਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨ•ਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨ•ਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨ•ਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ 'ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਹਨਾਂ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ 'ਨੌਜਵਾਨ ਭਾਰਤ ਸਭਾ' ਬਣਾਈ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦੀ ਸੀ।
ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ, ਜਿਨ•ਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨ•ਾਂ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨ•ਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਸ੍ਰੀ ਆਸ਼ੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਕੱਢ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਰਖਵਾਲੀ ਅਤੇ ਉਨ•ਾਂ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
ਇਸ ਮੌਕੇ ਸ਼ਹੀਦ ਸੁਖਦੇਵ ਥਾਪਰ ਸਰਕਾਰੀ ਸੀ. ਸੈ. ਸਕੂਲ ਭਾਰਤ ਨਗਰ ਸਕੂਲ ਅਤੇ ਰਾਮਗੜ•ੀਆ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਸੁਖਦੇਵ ਜੀ ਦੇ ਜੀਵਨ ਬਾਰੇ ਬੜੇ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਉਨ•ਾਂ ਸ਼ਹੀਦ ਜੀ ਦੇ ਜੀਵਨ ਬਾਰੇ ਕਈ ਨਵੇਂ ਤੱਥ ਪੇਸ਼ ਕੀਤੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਨੂੰ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰ. ਅਮਰਿੰਦਰ ਸਿੰਘ ਮੱਲ•ੀ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ੍ਰੀ ਰਮਨ ਸੁਬਰਾਮਨੀਅਮ, ਕੌਂਸਲਰ ਸ੍ਰ. ਹਰਕਰਨ ਸਿੰਘ ਵੈਦ, ਕੌਂਸਲਰ ਸ੍ਰੀ ਨਰਿੰਦਰ ਸ਼ਰਮਾ ਕਾਲਾ, ਸ੍ਰ. ਈਸ਼ਵਰਜੋਤ ਸਿੰਘ ਚੀਮਾ, ਸ੍ਰ. ਭਜਨ ਸਿੰਘ ਦੇਤਵਾਲ, ਸ੍ਰੀ ਨਿਰਮਲ ਕੈੜਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।