ਚੰਡੀਗੜ 16 ਮਈ 2018: ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਡੇਂਗੂ ਦੀ ਬਿਮਾਰੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ•ਾਂ ਕਿਹਾ ਕਿ ਇਸ ਮੌਸਮ ਵਿੱਚ ਹਮੇਸ਼ਾ ਡੇਂਗੂ ਦੀ ਬਿਮਾਰੀ ਵਧਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚਿੰਤਤ ਹਨ ਅਤੇ ਉਨ•ਾਂ ਸਾਰੇ ਸਬੰਧਤ ਭਾਈਵਾਲ ਵਿਭਾਗਾਂ ਨੂੰ ਸੂਬੇ ਵਿੱਚ ਇਸ ਬਿਮਾਰੀ ਨਾਲ ਨਜਿੱਠਣ ਲਈ ਸੁਚਾਰੂ ਢੰਗ ਨਾਲ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ।
ਡੇਂਗੂ ਅਤੇ ਹੋਰ ਛੂਤਛਾਤ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਆਖਿਆ ਕਿ ਭਾਵੇਂ ਡੇਂਗੂ ਦੀ ਰੋਕਥਾਮ ਵਿੱਚ ਵੱਖ ਵੱਖ ਮਹਿਕਮਿਆਂ ਦੀ ਆਪਣੀ ਅਹਿਮ ਭੂਮਿਕਾ ਹੈ ਪਰ ਫਿਰ ਵੀ ਜਦੋਂ ਡੇਂਗੂ ਫੈਲਦਾ ਹੈ ਤਾਂ ਇਸ ਦਾ ਸਭ ਤੋਂ ਵੱਡਾ ਬੋਝ ਸਿਹਤ ਵਿਭਾਗ ਉਤੇ ਪੈਂਦਾ ਹੈ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਵਧੀਕ ਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਸਤੀਸ਼ ਚੰਦਰਾ ਵੀ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੀ. ਵਜਰਾਲਿੰਗਮ, ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਵੈਨੂੰ ਪ੍ਰਸਾਦ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਤਨੂੰ ਕਸ਼ਯਪ, ਜਨਰਲ ਸਕੂਲ ਸਿੱਖਿਆ ਦੇ ਡਾਇਰੈਕਟਰ, ਸੂਬਾਈ ਟਰਾਂਸਪੋਰਟ ਕਮਿਸ਼ਨਰ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸੂਬਾਈ ਪ੍ਰਧਾਨ ਡਾ. ਪੀ.ਕੇ. ਗੋਇਲ ਵੀ ਹਾਜ਼ਰ ਸਨ। ਸ੍ਰੀ ਬ੍ਰਹਮ ਮਹਿੰਦਰਾ ਨੇ ਜ਼ੋਰ ਦਿੱਤਾ ਕਿ ਮੱਛਰਾਂ ਦੇ ਵਾਧੇ ਦੀ ਰੋਕਥਾਮ ਲਈ ਸਾਰੇ ਸਬੰਧਤ ਵਿਭਾਗਾਂ ਦੀ ਸਰਗਰਮ ਸ਼ਮੂਲੀਅਤ ਸੂਬੇ ਵਿੱਚ ਡੇਂਗੂ ਦੀ ਰੋਕਥਾਮ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ ਅਤੇ ਹਜ਼ਾਰਾਂ ਲੋਕਾਂ ਨੂੰ ਡੇਂਗੂ ਦੇ ਖ਼ਤਰੇ ਤੋਂ ਬਚਾਅ ਸਕਦੀ ਹੈ।
ਇਹ ਸਮਾਗਮ ਸਮੁੱਚੇ ਸੂਬੇ ਵਿੱਚ ਕੌਮੀ ਡੇਂਗੂ ਦਿਵਸ ਨਾਲ ਮਨਾਇਆ ਜਾਵੇਗਾ। ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ ਡੇਂਗੂ ਦੀ ਰੋਕਥਾਮ ਲਈ ਸ਼ਹਿਰੀ ਇਲਾਕਿਆਂ ਵਿੱਚ ਫੌਗਿੰਗ ਲਈ ਵਰਤੇ ਜਾਣ ਵਾਲੇ ਕੀਟਨਾਸ਼ਕਾਂ ਦੀ ਖਰੀਦ ਜਲਦੀ ਕਰਨ ਦੇ ਨਿਰਦੇਸ਼ ਦਿੱਤੇ। ਉਨ•ਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਮੌਜੂਦਾ ਸਾਲ ਦੌਰਾਨ ਸੂਬੇ ਵਿੱਚ ਡੇਂਗੂ ਦੇ ਚਾਰ ਮਾਮਲੇ ਦਰਜ ਕੀਤੇ ਗਏ ਪਰ ਸਥਾਨਕ ਸਰਕਾਰਾਂ ਵਿਭਾਗ ਨੇ ਕੀਟਨਾਸ਼ਕਾਂ ਦੀ ਉਪਲਬਧਤਾ ਨਾ ਹੋਣ ਕਾਰਨ ਮੱਛਰਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਲੋੜੀਂਦੇ ਕੀਟਨਾਸ਼ਕ ਖਰੀਦੇ ਜਾਣਗੇ ਅਤੇ ਸੂਬੇ ਦੇ ਸਾਰੇ ਕਸਬਿਆਂ ਵਿੱਚ ਛਿੜਕਾਅ ਕੀਤਾ ਜਾਵੇਗਾ। ਵਧੀਕ ਮੁੱਖ ਸਕੱਤਰ ਸਿਹਤ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੂੰ ਮੱਛਰਾਂ ਦੇ ਵਾਧੇ ਦੀ ਰੋਕਥਾਮ ਲਈ ਲਾਰਵੇ ਨੂੰ ਖ਼ਤਮ ਕਰਨ ਵਾਲੇ ਨਾਸ਼ਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸ਼ਹਿਰੀ ਖੇਤਰਾਂ ਵਿੱਚ ਪਾਣੀ ਦੀਆਂ ਪਾਈਪਾਂ ਦਾ ਸਰਵੇਖਣ ਕਰਵਾਉਣ ਲਈ ਕਿਹਾ ਕਿਉਂਕਿ ਪਿਛਲੇ ਸਾਲ ਬਹੁਤ ਸਾਰੇ ਕਸਬਿਆਂ ਵਿੱਚ ਪਾਣੀ ਦੇ ਨਮੂਨੇ ਸਹੀ ਨਹੀਂ ਪਾਏ ਗਏ ਅਤੇ ਹੈਜ਼ਾ ਫੈਲਣ ਦੇ ਕਈ ਮਾਮਲੇ ਸਾਹਮਣੇ ਆਏ ਸਨ।
ਸਿਹਤ ਮੰਤਰੀ ਨੇ ਇੱਛਾ ਪ੍ਰਗਟ ਕੀਤੀ ਕਿ ਕਿਰਤ ਵਿਭਾਗ ਨੂੰ ਇੱਟ ਭੱਠਿਆਂ ਅਤੇ ਪਰਵਾਸੀ ਮਜ਼ਦੂਰਾਂ ਦੇ ਘਰਾਂ ਦੇ ਮੈਪਿੰਗ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਤਾਂ ਜੋ ਮਲੇਰੀਆ, ਡੇਂਗੂ ਅਤੇ ਛੂਤ ਦੀਆਂ ਹੋਰ ਬਿਮਾਰੀਆਂ ਦੀ ਨਿਗਰਾਨੀ ਲਈ ਕਿਰਤ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਸਰਵੇਖਣ ਕੀਤੇ ਜਾ ਸਕਣ। ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ ਨੇ ਕਿਹਾ ਕਿ ਇਲਾਕਾਵਾਰ ਮੈਪਿੰਗ ਅਤੇ ਸਰਵੇਖਣ ਵਿੱਚ ਪੂਰਾ ਸਹਿਯੋਗ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ••ਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਉਨ•ਾਂ ਦਾ ਵਿਭਾਗ ਭੱਠਾ ਮਾਲਕਾਂ ਨਾਲ ਮਿਲ ਕੇ ਇਨ•ਾਂ ਇਲਾਕਿਆਂ ਵਿੱਚ ਖੜ•ੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੰਮ ਕਰੇਗਾ।
ਸ਼ਹਿਰੀ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਤਨੂੰ ਕਸ਼ਯਪ ਨੇ ਡੇਂਗੂ ਜਾਂ ਮਲੇਰੀਏ ਦੇ ਮਾਮਲਿਆਂ ਦੀ ਰਿਪੋਰਟ ਮਿਲਣ 'ਤੇ ਪੇਂਡੂ ਖੇਤਰਾਂ ਵਿੱਚ ਸਫ਼ਾਈ ਯਕੀਨੀ ਬਣਾਉਣ ਦੇ ਨਾਲ ਨਾਲ ਪੇਂਡੂ ਖੇਤਰਾਂ ਵਿੱਚ ਛਿੜਕਾਅ ਲਈ ਕਾਮਿਆਂ ਦਾ ਪ੍ਰਬੰਧ ਕਰਨ ਲਈ ਵਿਭਾਗ ਵੱਲੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਇਹ ਫੈਸਲਾ ਕੀਤਾ ਗਿਆ ਕਿ ਸਿਹਤ ਵਿਭਾਗ ਉਨ•ਾਂ ਪਿੰਡਾਂ ਦੀ ਜਾਣਕਾਰੀ ਸਾਰੇ ਸਬੰਧਤ ਵਿਭਾਗਾਂ ਨਾਲ ਸਾਂਝੀ ਕਰੇਗਾ, ਜਿੱਥੇ ਮਲੇਰੀਆ ਜਾਂ ਡੇਂਗੂ ਦੇ ਮਾਮਲੇ ਸਾਹਮਣੇ ਆਉਣਗੇ ਤਾਂ ਜੋ ਤੁਰੰਤ ਇਹਤਿਆਤੀ ਕਦਮ ਚੁੱਕੇ ਜਾ ਸਕਣ।
ਸ੍ਰੀ ਬ੍ਰਹਮ ਮਹਿੰਦਰਾ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਕਿ ਟਾਇਰਾਂ ਦਾ ਇਸ ਤਰ•ਾਂ ਢੇਰ ਨਾ ਲਾਇਆ ਜਾਵੇ ਕਿ ਇਨ•ਾਂ ਵਿੱਚ ਪਾਣੀ ਖੜ•ਾ ਨਾ ਹੋਵੇ ਅਤੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੇ ਸਿਹਤ ਮੰਤਰੀ ਨੂੰ ਸੂਚਿਤ ਕੀਤਾ ਕਿ ਉਨ••ਾਂ ਪੁਰਾਣੇ ਟਾਇਰਾਂ ਦੀ ਨਿਲਾਮੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।
ਉਨ•ਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਤਿੰਦਰ ਕਾਂਸਲ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਾਈਵੇਟ ਡਾਕਟਰ ਡੇਂਗੂ ਅਤੇ ਖੜ•ੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਭਾਰਤ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਸ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਡੇਂਗੂ ਦੇ ਮਾਮਲਿਆਂ ਸਬੰਧੀ ਰਿਪੋਰਟ ਮਿਲਣ 'ਤੇ ਪ੍ਰਾਈਵੇਟ ਡਾਕਟਰ ਸਬੰਧਤ ਜ਼ਿਲ•ੇ ਦੇ ਸਿਵਲ ਸਰਜਨ ਨੂੰ ਤੁਰੰਤ ਜਾਣਕਾਰੀ ਦੇਣ ਤਾਂ ਜੋ ਸਿਹਤ ਵਿਭਾਗ ਸਥਾਨਕ ਸਰਕਾਰਾਂ ਨਾਲ ਤਾਲਮੇਲ ਕਰਕੇ ਸਬੰਧਤ ਖੇਤਰ ਵਿੱਚ ਇਹਤਿਆਤੀ ਕਦਮ ਚੁੱਕ ਸਕਣ।
ਸ੍ਰੀ ਸਤੀਸ਼ ਚੰਦਰਾ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਕੇਸਾਂ ਦੀ ਟੈਸਟਿੰਗ ਤੇ ਇਲਾਜ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਗਈ ਹੈ ਅਤੇ ਡੇਂਗੂ ਨਾਲ ਨਜਿੱਠਣ ਲਈ ਛੇਤੀ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਡੇਂਗੂ ਵਾਰਡ ਸਥਾਪਿਤ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਇਸ ਸੀਜ਼ਨ ਵਿੱਚ ਡੇਂਗੂ ਦੀ ਬਿਮਾਰੀ ਨਾਲ ਨਜਿੱਠਣ ਲਈ ਪੂਰੀ ਤਰ•ਾਂ ਤਿਆਰ ਹੈ। ਸਿਹਤ ਮੰਤਰੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ (ਪੀ.ਐਚ.ਐਸ.ਸੀ.) ਨੂੰ ਕਿਹਾ ਕਿ ਲੋਕਾਂ ਦੀ ਸਹੂਲਤ ਲਈ 104 ਦੇ ਨਾਲ ਇਕ ਹੋਰ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਜਾਵੇ ਤਾਂ ਜੋ ਸੂਬੇ ਦੇ ਲੋਕ ਡੇਂਗੂ ਸਬੰਧੀ ਜਾਂਚ ਅਤੇ ਇਲਾਜ ਕੇਂਦਰਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਡਾਇਰੈਕਟਰ ਪੀ.ਐਚ.ਐਸ.ਸੀ. ਨੇ ਭਰੋਸਾ ਦਿੱਤਾ ਕਿ ਇਸ ਸੀਜ਼ਨ ਵਿੱਚ 104 ਦੇ ਨਾਲ ਇਕ ਹੋਰ ਹੈਲਪਲਾਈਨ ਚਾਲੂ ਕਰ ਦਿੱਤੀ ਜਾਵੇਗੀ। ਸਿਹਤ ਮੰਤਰੀ ਵੱਲੋਂ ਹਸਪਤਾਲਾਂ ਵਿੱਚ ਡੇਂਗੂ ਕਾਰਨਰ ਬਨਾਉਣ ਬਾਰੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਪਹਿਲ ਦੇ ਆਧਾਰ 'ਤੇ ਸਿਹਤ ਸਹੂਲਤਾਂ ਮਿਲ ਸਕਣ ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਾਰੇ ਸਬੰਧਤ ਵਿਭਾਗ ਨੋਡਲ ਅਫਸਰ ਨਿਯੁਕਤ ਕਰਨਗੇ ਤਾਂ ਜੋ ÎਿÂਨ•ਾਂ ਨੋਡਲ ਅਫਸਰਾਂ ਦੀਆਂ ਬਾਕਾਇਦਾ ਮੀਟਿੰਗਾਂ ਦਾ ਪ੍ਰਬੰਧ ਕੀਤਾ ਜਾ ਸਕੇ। ਸਿਹਤ ਵਿਭਾਗ ਨੋਡਲ ਅਫਸਰਾਂ ਦੀ ਮੀਟਿੰਗ ਕਰਵਾਉਣ ਲਈ ਤਾਲਮੇਲ ਕਰੇਗਾ ਅਤੇ ਡੇਂਗੂ ਦੀ ਰੋਕਥਾਮ ਲਈ ਚੁੱਕੇ ਕਦਮਾਂ ਦਾ ਜਾਇਜ਼ਾ ਲੈਂਦਾ ਰਹੇਗਾ ਤਾਂ ਜੋ ਚਾਲੂ ਸਾਲ ਦੌਰਾਨ ਸੂਬੇ ਵਿੱਚ ਡੇਂਗੂ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕੇ।