← ਪਿਛੇ ਪਰਤੋ
ਪਟਿਆਲਾ, 02 ਜੂਨ 2018 : ਪੰਜਾਬ ਵਾਸੀਆਂ ਨੂੰ ਵਿਦੇਸ਼ ਭੇਜਣ ਵਾਲੇ ਜਾਅਲੀ ਰਿਕਰੂਟਿੰਗ ਏਜੰਟਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗਨੇ ਘਰ-ਘਰ ਰੋਜ਼ਗਾਰ ਪੋਰਟਲ ਉਪਰ ਵੀ ਵਿਦੇਸ਼ ਵਿੱਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਰਜਿਸਟਰ ਹੋਣ ਦੀ ਸੁਵਿਧਾ ਉਪਲਬਧ ਕਰਵਾਈ ਹੈ ਜੋ ਕਿ ਬਿਲਕੁਲ ਮੁਫ਼ਤ ਹੈ। ਇਸਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਕੰਮ ਕਰਨ ਦੇ ਚਾਹਵਾਨ ਨੌਜਵਾਨਾਂ ਨੂੰਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ ਲਈ ਪ੍ਰੇਰਿਤ ਕਰਨ ਲਈ ਰਿਕਰੂਟਿੰਗ ਏਜੰਟਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ ਜੋ ਕਿ ਪੰਜਾਬ ਵਿੱਚ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀ ਗਿਣਤੀ ਕੁੱਲ34 ਹੈ। ਇਨਾਂ ਤੋਂ ਇਲਾਵਾ ਜੇਕਰ ਕੋਈ ਵਿਅਕਤੀ/ਫ਼ਰਮ ਜਾ ਕੰਪਨੀ ਕਿਸੇ ਨੂੰ ਵਰਕ ਵੀਜ਼ਾ 'ਤੇ ਵਿਦੇਸ਼ ਭੇਜਣ ਦਾ ਦਾਅਵਾ ਕਰਦੀ ਹੈ ਤਾਂ ਉਹ ਗੈਰ-ਕਾਨੂੰਨੀ ਹੈ ਅਤੇ ਉਸ ਉਪਰ ਸਖ਼ਤਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਰਜਿਸਟਰਡ ਰਿਕਰੂਟਿੰਗ ਏਜੰਟਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਵਿਦੇਸ਼ ਵਿੱਚ ਜਾਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਦੀਵੈਬਸਾਈਟ 'ਤੇ ਜਾਕੇ ਭਾਰਤ ਸਰਕਾਰ ਵੱਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀ ਲਿਸਟ ਨੂੰ ਚੈਕ ਕਰ ਸਕਦੇ ਹਨ। ਉਨਾਂ ਦੱਸਿਆਂ ਕਿ ਇਥੇ ਸਪਸ਼ਟ ਕਰਨਾ ਜ਼ਰੂਰੀ ਹੈ ਕਿ ਟਰੈਵਲਏਜੰਟਾਂ ਅਤੇ ਰਿਕਰੂਟਿੰਗ ਏਜੰਟਾਂ ਵਿੱਚ ਅੰਤਰ ਹੈ ਕਿਉਂਕਿ ਰਿਕਰੂਟਿੰਗ ਏਜੰਟ ਹੀ ਕਿਸੇ ਵੀ ਵਿਅਕਤੀ ਨੂੰ ਕੰਮ ਲਈ ਵਿਦੇਸ਼ ਭੇਜਣ ਲਈ ਮਾਨਤਾ ਪ੍ਰਾਪਤ ਹੁੰਦੇ ਹਨ ਜੇਕਰ ਕੋਈ ਟਰੈਵਲ ਏਜੰਟਕੰਮ ਲਈ ਵਿਦੇਸ਼ ਭੇਜਣ ਦਾ ਦਾਅਵਾ ਕਰਦਾ ਹੈ ਤਾਂ ਉਹ ਗ਼ਲਤ ਹੈ ਅਤੇ ਉਸ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇਗੀ।
Total Responses : 189