← ਪਿਛੇ ਪਰਤੋ
ਰੂਪਨਗਰ 13 ਜੂਨ ਸ਼੍ਰੀਮਤੀ ਗੁਰਨੀਤ ਤੇਜ ਜਿਲ੍ਹਾ ਮੈਜਿਸਟਰੇਟ,ਰੂਪਨਗਰ ਨੇ ਜਾਬਤਾ ਫੋਜਦਾਰੀ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਜਿਲੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ ਦੇ ਹੁਕਮ ਇਸ ਲਈ ਜਾਰੀ ਕੀਤੇ ਗਏ ਕਿÀਂਕਿ ਹੈ ਕਿ ਜਿਲ੍ਹਾ ਰੂਪਨਗਰ ਵਿਚ ਕਾਫੀ ਗਿਣਤੀ ਵਿਚ ਮੈਰਿਜ ਪੈਲਸ ਚੱਲ ਰਹੇ ਹਨ।ਇਹਨਾਂ ਮੈਰਿਜ ਪੈਲਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ,ਜਿਸ ਨਾਂਲ ਕਈ ਵਾਰ ਅਣਸੁਖਾਵੀਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਜਾਣੀ ਅਤੀ ਜਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 11 ਮਾਰਚ 2018 ਤੱਕ ਲਾਗੂ ਰਹਿਣਗੇ ।
Total Responses : 942