← ਪਿਛੇ ਪਰਤੋ
ਸ਼੍ਰੀਨਗਰ 22 ਜੂਨ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸ੍ਰੀਗੁਫਵਾਰਾ ਖੇਤਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਦੀ ਖ਼ਬਰ ਮਿਲੀ ਹੈ। ਫੌਜ ਵੱਲੋਂ ਕੀਤੀ ਘੇਰਾਬੰਦੀ 'ਚ 2 ਤੋਂ 3 ਅੱਤਵਾਦੀਆਂ ਦੇ ਘਿਰੇ ਹੋਣ ਦੀ ਰਿਪੋਰਟ ਸੀ। ਕੁਝ ਦੇਰ ਬਾਅਦ ਹੀ ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਸੀ। ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਐਸ.ਪੀ. ਵੈਦ ਨੇ ਮੀਡੀਆ ਨਾਲ ਗੱਲਬਾਤ ਰਾਹੀਂ ਦੱਸਿਆ ਕਿ ਉਹਨਾਂ ਵੱਲੋਂ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਠਭੇੜ 'ਚ ਇੱਕ ਪੁਲਿਸ ਜਵਾਨ ਵੀ ਸ਼ਹੀਦ ਹੋ ਗਿਆ ਹੈ ਅਤੇ ਦੋ ਨਾਗਰਿਕ ਜ਼ਖਮੀ ਹੋਏ ਹਨ। ਫਿਲਹਾਲ ਇਸ ਮੁੱਠਭੇੜ ਕਾਰਨ ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆ ਹਨ।
Total Responses : 188