ਮਲੇਰਕੋਟਲਾ, 21 ਜੂਨ 2018 :
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਥਾਨਕ ਪ੍ਰਸ਼ਾਸਨ ਵੱਲੋੋਂ ਅੱਜ ਅੰਤਰ ਰਾਸ਼ਟਰੀ ਯੋਗ ਦਿਵਸ ਮੌੌਕੇ ਇਥੋਂ ਦੇ ਡਾ: ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਸਬ ਡਵੀਜ਼ਨ ਪੱਧਰ ਦਾ ਯੋਗਾ ਕੈਂਪ ਲਾਇਆ ਗਿਆ।ਇਸ ਮੌੌਕੇ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ/ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਉਥੇ ਹੀ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਵੀ ਇਸ ਯੋਗ ਕੈਂਪ ਵਿਚ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਸ ਮੌੌਕੇ ਵਿਸ਼ੇਸ਼ ਤੌੌਰ ਤੇ ਆਏ ਯੋਗਾ ਮਾਹਿਰਾਂ ਨੇ ਯੋਗ ਆਸਨਾਂ ਰਾਹੀਂ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਵਿਚ ਲਾਭਦਾਇਕ ਸਾਬਿਤ ਹੋੋਣ ਵਾਲੇ ਵੱਖ-ਵੱਖ ਯੋਗ ਆਸਨਾਂ ਬਾਰੇ ਜਿਥੇ ਵਿਸਥਾਰ ਵਿਚ ਜਾਣਕਾਰ ਦਿੱਤੀ ਉਥੇ ਹੀ ਸਮੂਹ ਹਾਜ਼ਰੀਨ ਨੂੰ ਯੌਗ ਨੂੰ ਆਪਣੀ ਆਮ ਜ਼ਿੰਦਗੀ ਵਿਚ ਅਪਨਾਉਣ ਦਾ ਸੱਦਾ ਵੀ ਦਿੱਤਾ।
ਯੋਗਾ ਦਿਵਸ ਮੌੌਕੇ ਅੱਜ ਉਪ ਮੰਡਲ ਮੈਜਿਸਟਰੇਟ ਡਾ: ਪ੍ਰੀਤੀ ਯਾਦਵ ਤੋੋਂ ਇਲਾਵਾ ਸ੍ਰੀ ਯੋਗੀਰਾਜ, ਉਪ ਕਪਤਾਨ ਪੁਲਿਸ, ਸ੍ਰੀ ਸਿਰਾਜ ਅਹਿਮਦ, ਤਹਿਸੀਲਦਾਰ, ਮਾਲੇਰਕੋਟਲਾ ਤੋੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀਆਂ ਨੇ ਵੀ ਯੋਗਾ ਕੈਂਪ ਵਿਚ ਭਾਗ ਲਿਆ।ਇਸ ਮੌੌਕੇ ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਯੌਗਾ ਅਜੋੋਕੀ ਰੁਝੇਵਿਆਂ ਅਤੇ ਭੱਜ ਦੌੌੜ ਭਰੀ ਜ਼ਿੰਦਗੀ ਕਾਰਨ ਪੈਦਾ ਹੋੋਣ ਵਾਲੇ ਤਣਾਅ ਤੋੋਂ ਮੁਕਤੀ ਦਾ ਸਾਧਨ ਹੈ ਅਤੇ ਯੋਗ ਆਸਨਾਂ ਦੇ ਨਿਯਮਿਤ ਅਭਿਆਸ ਨਾਲ ਹਰ ਉਮਰ ਵਰਗ ਦੇ ਵਿਅਕਤੀ ਸਰੀਰਕ ਅਤੇ ਮਾਨਸਿਕ ਤੌੌਰ ਤੇ ਤੰਦਰੁਸਤੀ ਹਾਸਲ ਕਰ ਸਕਦੇ ਹਨ।
ਡਾ: ਪ੍ਰੀਤੀ ਯਾਦਵ ਨੇ ਇਸ ਮੌੌਕੇ ਜਿਥੇ ਪੰਜਾਬ ਸਰਕਾਰ ਵੱਲੋੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਦੇ ਉਦੇਸ਼ਾਂ ਬਾਰੇ ਚਾਨਣਾ ਪਾਇਆ ਉਥੇ ਹੀ ਡੈਪੋ ਪ੍ਰੋਗਰਾਮ ਤਹਿਤ ਵੱਧ ਤੋੋਂ ਵੱਧ ਨੌੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋੋਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੀ ਨਹੀਂ ਹੈ ਬਲਕਿ ਇਹ ਸਾਡੀ ਸੱਭ ਦੀ ਸਾਂਝੀ ਮੁਹਿੰਮ ਹੈ ਅਤੇ ਇਸ ਵਿਚ ਹਰ ਨਾਗਰਿਕ ਆਪਣਾ ਅਹਿਮ ਯੋਗਦਾਨ ਪਾ ਸਕਦਾ ਹੈ।
ਡਾ: ਯਾਦਵ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਤਸੱਲੀ ਹੋੋਣੀ ਚਾਹੀਦੀ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦੀ ਵੱਡੀ ਜ਼ਿੰਮੇਵਾਰੀ ਦਾ ਹਿੱਸਾ ਬਣ ਰਹੇ ਹਾਂ।ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਡੈਪੋ ਪ੍ਰੋਗਰਾਮ ਨੂੰ ਇਕ ਮਿਸ਼ਨ ਵਜੋਂ ਨਹੀਂ ਲਵਾਂਗੇ, ਉਦੋੋਂ ਤੱਕ ਇਸ ਦੇ ਮੰਤਵ ਨੂੰ ਪੂਰਾ ਨਹੀਂ ਕਰ ਸਕਾਂਗੇ।ਉਨ੍ਹਾਂ ਦੱਸਿਆ ਕਿ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫਸਰ (ਡੈਪੋ) ਵਲੰਟੀਅਰ ਵਜੋਂ ਕੋਈ ਵੀ ਆਮ ਵਿਅਕਤੀ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ।
ਇਸ ਮੌੌਕੇ ਪਰਿਵਰਤਨ ਮਾਲਵਾ ਫਰੈਂਡਜ਼ ਵੈਲਫੇਅਰ ਸੁਸਾਇਟੀ, ਧੂਰੀ ਦੇ ਕਲਾਕਾਰਾਂ ਵੱਲੋੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸੁਲਗਦੀ ਧਰਤੀ ਨਾਂ ਹੇਠ ਇਕ ਨਾਟਕ ਵੀ ਖੇਡਿਆ ਗਿਆ।ਇਸ ਨਾਟਕ ਰਾਹੀਂ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਜਿਥੇ ਪੰਜ ਦਰਿਆ ਵਗਦੇ ਸਨ, ਇਥੇ ਅੱਜ ਨਸ਼ਿਆਂ ਰੂਪੀ ਛੇਵਾਂ ਦਰਿਆ ਵੱਗ ਰਿਹਾ ਹੈ।ਨਾਟਕ ਰਾਹੀਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੌੌਕੇ ਵਣ ਵਿਭਾਗ ਦੇ ਸਹਿਯੌਗ ਨਾਲ ਉਪ ਮੰਡਲ ਮੈਜਿਸਟਰੇਟ, ਡਾ: ਪ੍ਰੀਤੀ ਯਾਦਵ ਨੇ ਹਾਜ਼ਰੀਨ ਨੂੰ ਲਗਭਗ 155 ਬੂਟੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੰਡਦਿਆਂ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਭ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੀ ਵਾਤਾਵਰਣ ਦੀ ਸੰਭਾਲ ਲਈ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਜੇ ਸਾਡਾ ਚੌਗਿਰਦਾ ਸਾਫ ਸੁਥਰਾ ਹੈ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸਰੱਖਿਅਤ ਹੈ।ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿਚ ਹਰ ਨਾਗਰਿਕ ਆਪਣਾ ਯੌਗਦਾਨ ਪਾ ਸਕਦਾ ਹੈ ਅਤੇ ਬੂਟੇ ਲਗਾਉਣ ਦੀ ਪ੍ਰਕ੍ਰਿਆ ਵੀ ਵਾਤਾਵਰਣ ਸੰਭਾਲ ਦਾ ਇਕ ਅਹਿਮ ਹਿੱਸਾ ਹੈ।
ਇਸ ਮੌੌਕੇ ਖੇਤੀਬਾੜੀ ਵਿਭਾਗ ਵੱਲੋੋਂ ਕਿਸਾਨਾਂ ਨੂੰ ਝੋਨੇ/ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦਾ ਸੱਦਾ ਦੇਣ ਸਬੰਧੀ ਇਕ ਪੇਸ਼ਕਾਰੀ ਵੀ ਪੇਸ਼ ਕੀਤੀ ਗਈ।ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਨਾੜ ਨੂੰ ਅੱਗ ਲਾਉਣ ਨਾਲ ਹੋੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਵਿਚ ਦੱਸਿਆ ਅਤੇ ਅਪੀਲ ਕੀਤੀ ਕਿ ਨਾੜ ਨੂੰ ਅੱਗ ਨਾ ਲਾਈ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋੋਂ ਵਾਤਾਵਰਣ ਨੂੰ ਬਚਾਉਣ ਲਈ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਅਖ਼ੀਰ ਵਿਚ ਡਾ: ਪ੍ਰੀਤੀ ਯਾਦਵ, ਉਪ ਮੰਡਲ ਮੈਜਿਸਟਰੇਟ ਨੇ ਯੋਗਾ ਕੈਂਪ ਵਿਚ ਹਾਜ਼ਰ ਆਏ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ/ਕਰਮਚਾਰੀਆਂ ਅਤੇ ਆਮ ਜਨਤਾ ਦਾ ਧੰਨਵਾਦ ਕੀਤਾ।