ਪਟਿਆਲਾ, 22 ਜੂਨ2018 ਜੀ ਐੱਸ ਪੰਨੂ
ਪਟਿਆਲਾ ਰਾਜਪੁਰਾ ਸੜਕ 'ਤੇ ਪਿੰਡ ਚਮਾਰਹੇੜੀ ਨੇੜੇਤਿੰਨ ਅਣਪਛਾਤੇ ਨਕਾਬਪੋਸ਼ਾਂ ਵੱਲੋਂਗੁਰੂ ਨਾਨਕ ਪੈਟਰੋਲ ਪੰਪ ਨੂੰ 17 ਤੇ 18 ਜੂਨ ਦੀ ਦਰਮਿਆਨੀ ਰਾਤ ਨੂੰ ਲੁੱਟਣ ਮੌਕੇ ਦੋਵਿਅਕਤੀਆਂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਤੇ 11,000 ਰੁਪਏ ਲੁੱਟ ਕੇ ਮੌਕੇ ਤੇ ਭੱਜ ਗਏ ਸੀ ਨੂੰਪਟਿਆਲਾ ਪੁਲਿਸ ਨੇ ਹੱਲ ਕਰ ਲਿਆ ਹੈ ਅਤੇ ਤਿੰਨਾਂਵਿੱਚੋਂ 2 ਦੋਸ਼ੀਆਂ ਸਿਕੰਦਰ ਸਿੰਘ ਪੁੱਤਰ ਸ਼੍ਰੀ ਮਲੂਕ ਸਿੰਘ ਵਾਸੀ ਪਿੰਡ ਢੱਡਰੀਆਂ ਜ਼ਿਲਾ ਸੰਗਰੂਰ ਤੇ ਹਰਪ੍ਰੀਤ ਸਿੰਘ ਸਿੰਘ ਉਰਫ਼ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫਦੀਪੁਰ ਜ਼ਿਲਾ ਪਟਿਆਲਾ ਨੂੰ ਵਾਰਦਾਤ ਮੌਕੇ ਵਰਤੇਹਥਿਆਰਾਂ, ਮੋਟਰਸਾਈਕਲ ਤੇ ਨਸ਼ੀਲੇਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ।ਵਾਰਦਾਤ ਵਿੱਚ ਸ਼ਾਮਲ ਇਹਨਾਂ ਦਾ ਤੀਸਰਾ ਸਾਥੀ ਜਿਸ ਦੀ ਪਹਿਚਾਣ ਲਖਨਦੀਪ ਸਿੰਘ ਉਰਫ਼ ਸਵਰਨ ਸਿੰਘ ਉਰਫ਼ ਵਾਰਸ ਰੰਧਾਵਾ ਪੁੱਤਰ ਸ਼ਵਿੰਦਰ ਸਿੰਘ ਵਾਸੀ ਪਿੰਡ ਠੱਠਰਕੇ ਪੱਤੀ ਥਾਣਾ ਡੇਰਾ ਬਾਬਾ ਨਾਨਕ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ ਹਾਲੇ ਤੱਕ ਭਗੌੜਾ ਹੈ।
ਆਈ.ਜੀ. ਸ਼੍ਰੀ ਰਾਏ ਨੇ ਪੱਤਰਕਾਰ ਸੰਮੇਲਨ ਚ ਦੱਸਿਆ ਕਿ ਇਸ ਮੁਕੱਦਮੇ ਦੀ ਤਫ਼ਤੀਸ਼ ਸ਼੍ਰੀਮਤੀਕੰਵਰਦੀਪ ਕੌਰ ਆਈ.ਪੀ.ਐਸ. ਕਪਤਾਨ ਪੁਲਿਸਪਟਿਆਲਾ ਦੀ ਨਿਗਰਾਨੀ ਹੇਠ ਸ਼੍ਰੀ ਹਰਵਿੰਦਰ ਸਿੰਘਵਿਰਕ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਸ਼੍ਰੀ ਕੇਸਰਸਿੰਘ ਕਪਤਾਨ ਪੁਲਿਸ ਸਿਟੀ ਪਟਿਆਲਾ, ਸ਼੍ਰੀਅਮਰਜੀਤ ਸਿੰਘ ਘੁੰਮਣ ਕਪਤਾਨ ਪੁਲਿਸ ਟਰੈਫਿਕਸ਼੍ਰੀ ਸੁਖਮਿੰਦਰ ਸਿੰਘ ਉਪ ਕਪਤਾਨ ਪੁਲਿਸਇਨਵੈਸਟੀਗੇਸ਼ਨ ਪਟਿਆਲਾ, ਸ਼੍ਰੀ ਸੁਖਅੰਮ੍ਰਿਤ ਸਿੰਘਰੰਧਾਵਾ, ਉਪ ਕਪਤਾਨ ਪੁਲਿਸ ਸਿਟੀ 2 ਪਟਿਆਲਾਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਮੁਕੱਦਮਾਦੀ ਬਰੀਕੀ ਨਾਲ ਜਾਂਚ ਆਰੰਭ ਕੀਤੀ ਗਈ,ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਮੁੱਖ ਅਫ਼ਸਰਥਾਣਾ ਸਦਰ ਪਟਿਆਲਾ ਸਮੇਤ ਸ਼੍ਰੀ ਮੋਹਿਤ ਅਗਰਵਾਲਡੀ.ਐਸ.ਪੀ. ਅੰਡਰ ਟਰੇਨਿੰਗ, ਐਸ.ਆਈ.ਅਮਨਜੋਤ ਕੌਰ, ਐਸ.ਆਈ. ਕੌਰ ਸਿੰਘ ਇੰਚਾਰਜਪੁਲਿਸ ਪੋਸਟ ਬਹਾਦਰਗੜ, ਥਾਣੇਦਾਰ ਅੰਕੁਰਦੀਪਸਿੰਘ, ਏ.ਐਸ.ਆਈ. ਜਗਰੂਪ ਸਿੰਘ, ਏ.ਐਸ.ਆਈ.ਰਛਪਾਲ ਸਿੰਘ, ਏ.ਐਸ.ਆਈ. ਕੁਲਦੀਪ ਸਿੰਘ,ਹੌਲਦਾਰ ਬਲਕਾਰ ਸਿੰਘ ਦੀ ਟੀਮ ਨੇ ਦੋਸ਼ੀਆਂ ਦੀਭਾਲ ਕਰਕੇ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕੀਤਾ।
ਸ਼੍ਰੀ ਰਾਏ ਨੇ ਦੱਸਿਆ ਕਿ ਅੱਜ ਦੋਸ਼ੀ ਨੂੰਗ੍ਰਿਫਤਾਰ ਕਰਕੇ ਸਿਕੰਦਰ ਸਿੰਘ ਪਾਸੋਂ ਕਤਲ ਸਮੇਂਵਰਤਿਆ ਪਿਸਟਲ ਬੱਤੀ ਬੋਰ ਸਮੇਤ ਇੱਕ ਜਿੰਦਾਕਾਰਤੂਸ, ਬੁਲੇਟ ਮੋਟਰਸਾਈਕਲ ਨੰਬਰ ਪੀਬੀ 13 ਏਜੈਡ 4456 ਬਰਾਮਦ ਕੀਤਾ ਗਿਆ ਹੈ ਅਤੇ ਦੋਸ਼ੀਹਰਪ੍ਰੀਤ ਸਿੰਘ ਉਕਤ ਪਾਸੋਂ ਲਖਨਦੀਪ ਸਿੰਘ ਵੱਲੋਂਵਾਰਦਾਤ ਸਮੇਂ ਵਰਤਿਆ ਇੱਕ ਪਿਸਟਲ ਦੇਸੀ ਕੱਟਾ315 ਬੋਰ ਸਮੇਤ ਇੱਥ ਖੋਲ ਕਾਰਤੂਸ 315 ਬੋਰਬ੍ਰਾਮਦ ਕੀਤਾ ਗਿਆ ਹੈ। ਸਿਕੰਦਰ ਸਿੰਘ ਦੀ ਤਲਾਸ਼ੀਦੌਰਾਨ ਉਸ ਦੇ ਕਬਜੇ ਵਿੱਚੋਂ 300 ਗ੍ਰਾਮ ਨਸ਼ੀਲਾਪਾਊਡਰ ਵੀ ਬ੍ਰਾਮਦ ਕੀਤਾ ਗਿਆ ਹੈ, ਜਿਸ ਬਾਰੇਵੱਖਰਾ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮਾਂ ਦਾਤੀਜਾ ਦੋਸ਼ੀ ਲਖਨਦੀਪ ਸਿੰਘ ਉਰਫ ਵਾਰਸ ਰੰਧਾਵਾਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਦੋਸ਼ੀਆਨਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ