ਫਿਰੋਜ਼ਪੁਰ 23 ਜੂਨ (ਗੁਰਿੰਦਰ ਸਿੰਘ) ਬੀਤੀ ਰਾਤ ਸਥਾਨਕ ਛਾਉਣੀ ਖੇਤਰ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਛਾਣ ਲੱਕੀ ਪੁੱਤਰ ਵਿਲਿਅਮ ਜੌਨ ਵਾਸੀ ਇੰਦਰਾ ਕਾਲੋਨੀ ਫਿਰੋਜ਼ਪੁਰ ਛਾਉਣੀ ਵਜੋਂ ਹੋਈ ਹੈ। ਮ੍ਰਿਤਕ ਲੱਕੀ ਦੇ ਭਰਾ ਵਿੱਕੀ ਅਨੁਸਾਰ ਉਹ ਅਤੇ ਉਸ ਦਾ ਭਰਾ ਦੋਵੇਂ ਇਕੱਠੇ ਮਿਹਨਤ ਮਜ਼ਦੂਰੀ ਕਰਦੇ ਸਨ ਪਰ ਅਤਿ ਦੀ ਮਹਿੰਗਾਈ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਸੀ। ਜਿਸ ਤੋਂ ਤੰਗ ਆ ਕੇ ਬੀਤੀ ਦੇਰ ਰਾਤ ਉਸ ਦੇ ਭਰਾ ਨੇ ਖੁਦਕੁਸ਼ੀ ਕਰ ਲਈ।
ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਰਥਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਥਾਣਾ ਕੈਂਟ ਪੁਲਿਸ ਨੇ ਮ੍ਰਿਤਕ ਦੇ ਭਰਾ ਵਿੱਕੀ ਦੇ ਬਿਆਨਾਂ ਨੂੰ ਕਲਮਬੰਦ ਕਰਦਿਆ ਹੋਇਆ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।