← ਪਿਛੇ ਪਰਤੋ
ਰੂਪਨਗਰ, 23 ਜੂਨ 2018: ਜਿ਼ਲ੍ਹੇ ਰੂਪਨਗਰ ਨੂੰ ਸ਼ੋਰ ਪ੍ਰਦੂਸ਼ਣ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅਗਲੇ ਦਿਨਾਂ ਵਿਚ ਜਿਲ੍ਹੇ ਭਰ ਵਿਚ ਮੁਹਿੰਮ ਚਲਾਈ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਲਖਮੀਰ ਸਿੰਘ ਰਾਜਪੂਤ ਨੇ ਕੀਤਾ। ਉਨਾ ਕਿਹਾ ਕਿ ਇਸ ਮੁਹਿੰਮ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਜਿ਼ਲ੍ਹੇ ਨੂੰ ਸ਼ੋਰ ਪ੍ਰਦੂਸ਼ਣ ਤੋਂ ਮੁਕਤੀ ਦਵਾਈ ਜਾਵੇਗੀ। ਉਨਾ ਕਿਹਾ ਕਿ ਇਸ ਮੁਹਿੰਮ ਅਧੀਨ ਸਭ ਤੋਂ ਪਹਿਲਾਂ ਸਪੀਕਰਾਂ ਰਾਹੀਂ ਕੀਤੇ ਜਾ ਰਹੇ ਸ਼ੋਰ ਪ੍ਰਦੂਸ਼ਣ ਨੂੰ ਬੰਦ ਕਰਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾਵੇਗਾ ਅਤੇ ਉਸ ਦੇ ਨਾਲ ਹੀ ਵਾਹਨਾਂ ਰਾਹੀਂ ਹੋ ਰਹੇ ਸ਼ੋਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵੱਡੀ ਮੁੰਿਹਮ ਚਲਾਈ ਜਾਵੇਗੀ। ਉਨਾ ਕਿਹਾ ਕਿ ਬੀਤੇ ਦਿਨੀ ਜਿ਼ਲ੍ਹੇ ਵਿਚ ਪ੍ਰੈਸ਼ਰ ਹਾਰਨਾਂ ਸਬੰਧੀ ਵੀ ਨਾਕਾ ਲਗਾਇਆ ਗਿਆ ਸੀ ਜਿਸ ਦੌਰਾਨ 04 ਵਾਹਨਾਂ ਤੋਂ ਪ੍ਰੈਸ਼ਰ ਹਾਰਨ ਉੵਤਾਰੇ ਗਏ ਸਨ। ਉਨਾਂ ਜਿ਼ਲ੍ਹਾ ੵਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਸ਼ੋਰ ਪ੍ਰਦੂਸ਼ਣ ਤੋਂ ਮੁਕਤੀ ਹਾਸਲ ਕਰਨ ਲਈ ਜਿ਼ਲ੍ਹਾ ਪ੍ਰਸ਼ਾਸਨ ਦੀ ਮਦਦ ਕਰਨ ਕਿਉ਼ਕਿ ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਤੇ ਅਸਰ ਪੈਣ ਦੇ ਨਾਲ ਨਾਲ ਬਜੁਰਗਾਂ ਅਤੇ ਬਿਮਾਰਾਂ ਲਈ ਵੀ ਮੁ਼ਸਕਲਾਂ ਪੈਦਾ ਹੋ ਜਾਂਦੀਆਂ ਹਨ।
Total Responses : 267