ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਮੌਲੀ ਬੈਦਵਾਨ ਵਿਖੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਕੀਤਾ ਸਨਮਾਨ
ਐਸ.ਏ.ਐਸ.ਨਗਰ, 23 ਜੂਨ 2018: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਵਿਸ਼ੇਸ ਤਵੱਜੋ ਦੇਕੇ ਪਹਿਲ ਦੇ ਅਧਾਰ ਤੇ ਪੂਰਾ ਕਿੱਤਾ ਜਾਵੇਗਾ। ਸ਼ਹਿਰ ਅਤੇ ਪੇਂਡੂ ਇਲਾਕਿਆਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਧੰਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਸੈਕਟਰ -80 ਚ ਸਥਿਤ ਪਿੰਡ ਮੌਲੀ ਬੈਦਵਾਨ ਵਿਖੇ ਉਨ੍ਹਾ ਦੇ ਸਨਮਾਨ ਸਮਰੋਹ ਵਿਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ ਵੱਲੋਂ ਦੋ ਸਧਾਰਣ ਪਾਠ ਧੁਰ ਕੀ ਬਾਣੀ ਦੇ ਕਿੱਤੇ ਗਏ ਅਤੇ ਪਾਠ ਦੇ ਭੋਗ ਉਪਰੰਤ ਪਿੰਡ ਮੌਲੀ ਬੈਦਵਾਨ ਦੀ ਸਮੂਹ ਪੰਚਾਇਤ ਵੱਲੋਂ ਸ. ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਿਰਪਾਓ ਬਖਸ਼ਸ ਕਰਕੇ ਸਨਮਾਨਤ ਕਿੱਤਾ । ਇਸ ਮੌਕੇ ਭੈਣੀ ਸਾਹਿਬ ਤੋਂ ਸੰਤ ਇਕਬਾਲ ਸਿੰਘ ਨਾਮਧਾਰੀ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. Îਮਨਮੋਹਨ ਸਿੰਘ ਦੇ ਯਤਨਾ ਸਦਕਾ ਐਸ.ਏ.ਐਸ ਨਗਰ ਦਾ ਨਾਮ ਵਿਸ਼ਵ ਪੱਧਰ ਤੇ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਪੰਜਾਬ ਨੇ ਹਮੇਸ਼ਾ ਐਸ.ਏ.ਐਸ ਨਗਰ ਦੇ ਵਿਕਾਸ ਨੂੰ ਪਹਿਲ ਦਿੱਤੀ ਅਤੇ ਕਾਂਗਰਸ ਸਰਕਾਰਾਂ ਵੇਲੇ ਹੀ ਇਸ ਸ਼ਹਿਰ ਦਾ ਵਿਕਾਸ ਸੰਭਵ ਹੋ ਸਕਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰੀ ਸੈਕਟਰ ਅਧੀਨ ਆਏ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ । ਪਿੰਡ ਦੇ ਢੋਬੇ ਦੀ ਨੁਹਾਰ ਬਦਲਣ ਲਈ ਜਿਨ੍ਹਾਂ ਵੀ ਖਰਚਾ ਹੋਵੇਗਾ ਉਹ ਉਨ੍ਹਾਂ ਵੱਲੋਂ ਆਪਣੇ ਅਖਿਤਿਆਰੀ ਫੰਡ ਵਿੱਚੋਂ ਕਰਨ ਦਾ ਐਲਾਨ ਵੀ ਕਿੱਤਾ। ਸ. ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਦੀ ਦਰ ਤੇ ਕਰਜ਼ੇ ਮੁਹੱਈਆ ਕਰਵਾਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ।
ਸ. ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹੇ ਮਾਣ ਸਨਮਾਨ ਲਈ ਉਹ ਹਮੇਸ਼ਾਂ ਇਲਾਕੇ ਦੇ ਲੋਕਾਂ ਦਾ ਰਿਣੀ ਰਹੇਗਾ । ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜੋ ਜਿੰਮੇਵਾਰੀ ਉਨਾਂ ਨੂੰ ਦਿੱਤੀ ਹੈ ਉੋਸ ਨੂੰ ਪੁਰੀ ਮਿਹਨਤ ਅਤੇ ਲਗਨ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਸ਼ੁੂ ਪਾਲਣ ਵਿਭਾਗ ਪੰਜਾਬ ਦੇ ਲੋਕਾਂ ਨਾਲ ਜ਼ਮੀਨੀ ਪੱਧਰ ਤੇ ਜੁੜਿਆ ਹੋਇਆ ਹੈ ਅਤੇ ਵਿਭਾਗ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਰਾਜ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਡੇਅਰੀ ਅਤੇ ਮੱਛੀ ਪਾਲਣ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਵੱਲ ਲਗਾਇਆ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸ. ਜੀ.ਐਸ. ਰਿਆੜ, ਸ. ਗੁਰਚਰਨ ਸਿੰਘ ਭਮਰਾ, ਸ. ਰਣਜੀਤ ਸਿੰਘ ਗਿੱਲ, ਸਾਬਕਾ ਸਰਪੰਚ ਅੱਛਰ ਸਿੰਘ, ਅਵਤਾਰ ਸਿੰਘ ਮੌਲੀ, ਨਰਿੰਦਰ ਸਿੰਘ ਸੁਹਾਣਾ, ਹਰਨੇਕ ਸਿੰਘ ਮੌਲੀ, ਕੁਲਵਿੰਦਰ ਕੌਰ, ਦਲਜਿੰਦਰ ਸਿੰਘ,ਇੰਦਰਜੀਤ ਸਿੰਘ, ਰਾਜਾ, ਅਮਰੀਕ ਸਿੰਘ, ਭਾਗ ਸਿੰਘ, ਪਿੰਡ ਮੌਲੀ ਬੈਦਵਾਨ ਦੀ ਸਮੂਹ ਪੰਚਾਇਤ ਅਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।