← ਪਿਛੇ ਪਰਤੋ
ਚੰਡੀਗੜ੍ਹ - ਮੀਡੀਆ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੱਲ੍ਹ 25 ਜੂਨ ਨੂੰ ਪੰਜਾਬ ਰੋਡਵੇਜ਼ ਦੇ ਕਰੀਬ 3000 ਠੇਕਾ ਮੁਲਾਜ਼ਮ ਹੜਤਾਲ ਕਰਨਗੇ। ਸੂਬੇ ਦੇ 18 ਡਿਪੂਆਂ ਦੇ ਠੇਕੇ 'ਤੇ ਭਰਤੀ ਮੁਲਾਜ਼ਮਾਂ ਵੱਲੋਂ ਇਸ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੋਡਵੇਜ਼ ਕੰਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖਾਹਾਂ ਦੀ ਮੰਗ ਨੂੰ ਲੈ ਕੇ ਇਸ ਹੜਤਾਲ ਨਾਲ ਸੂਬੇ ਵਿਚ 1400 ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਅਣਗੌਲਿਆ ਕਰ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸ਼ਾਹਕੋਟ ਜ਼ਿਮਨੀ ਚੋਣਾਂ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਪਰ ਹਾਲੇ ਤੀਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਬਾਰੇ ਵਿਚਾਰ ਨਹੀਂ ਬਣਾ ਰਹੀ।
Total Responses : 267