← ਪਿਛੇ ਪਰਤੋ
ਜਗਦੀਸ਼ ਥਿੰਦ ਗੁਰੂਹਰਸਹਾਏ / ਫਿਰੋਜ਼ਪੁਰ 12 ਜੁਲਾਈ ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਅਧਿਆਪਕਾਂ ਨੂੰ ਰੁਜ਼ਗਾਰ ਨਾ ਦੇ ਕੇ ਪੰਜਾਬ ਸਰਕਾਰ ਬਹੁਤ ਵੱਡਾ ਗੈਰ ਜ਼ਿੰਮੇਵਾਰੀ ਵਾਲਾ ਕੰਮ ਕਰ ਰਹੀ ਹੈ । ਇਹ ਗੱਲ ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀ ਕੰਬੋਜ ਨੇ ਗੱਲਬਾਤ ਦੌਰਾਨ ਕਹੀ । ਉਨ੍ਹਾਂ ਕਿਹਾ ਕਿ ਹਰ ਘਰ ਵਿੱਚ ਇੱਕ ਨੌਕਰੀ ਦੇਣ ਦਾ ਵਾਅਦਾ ਕਰਕੇ ਹੋਂਦ ਵਿਚ ਆਈ ਪੰਜਾਬ ਸਰਕਾਰ ਹੁਣ ਬੇਰੁਜ਼ਗਾਰਾਂ ਨਾਲ ਖਿਲਵਾੜ ਕਰ ਰਹੀ ਹੈ । ਅਧਿਆਪਕ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਸਿੱਖਿਆ ਮੰਤਰੀ ਪੰਜਾਬ ਹੋ ਕੇ ਸੋਨੀ ਨੇ ਅੰਮ੍ਰਿਤਸਰ ਵਿਖੇ ਮਿਲਣੀ ਦੌਰਾਨ ਵਾਅਦਾ ਕੀਤਾ ਸੀ ਕਿ ਜਲਦੀ ਹੀ ਚੰਡੀਗੜ੍ਹ ਵਿਖੇ ਤੁਹਾਡੀ ਪੈਨਲ ਮੀਟਿੰਗ ਕਰਵਾ ਕੇ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਆਰੰਭੀ ਜਾਵੇਗੀ ਪਰ ਬੀਤੇ ਦਿਨੀਂ ਪੈਨਲ ਮੀਟਿੰਗ ਨਾ ਕਰਵਾ ਕੇ ਸਿੱਖਿਆ ਮੰਤਰੀ ਨੇ ਖੁਦ ਜਥੇਬੰਦੀ ਦੇ ਆਗੂਆਂ ਨਾਲ ਕੀਤੀ ਮੀਟਿੰਗ ਵਿੱਚ ਇਹ ਕਹਿ ਕੇ ਭਰਤੀ ਕਰਨ ਦੀ ਪ੍ਰਕਿਰਿਆ ਲਮਕਾ ਦਿੱਤੀ ਕਿ ਸੂਬਾ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ । ਦੀਪਕ ਕੰਬੋਜ ਨੇ ਕਿਹਾ ਕਿ ਜਦੋਂ ਸਰਕਾਰ ਕੋਲ ਮੰਤਰੀਆਂ ਵਿਧਾਇਕਾਂ ਅਤੇ ਮੁੱਖ ਮੰਤਰੀ ਦੇ ਇਹ ਐੱਸ ਡੀਜ਼ ਨੂੰ ਲੈ ਕੇ ਕਹਿਣ ਲਈ ਕਰੋੜਾਂ ਰੁਪਏ ਦੀਆਂ ਲਗਜ਼ਰੀ ਗਰਮੀਆਂ ਲਈ ਧਨ ਹੈ । ਦੇਸ਼ ਦਾ ਭਵਿੱਖ ਗਿਣੇ ਜਾਂਦੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਭਰਤੀ ਲਈ ਸਰਕਾਰ ਫ਼ੰਡ ਨਾ ਹੋਣ ਦਾ ਹਾਸੋਹੀਣਾ ਤਰਕ ਪੇਸ਼ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਰੀਬ ਪੰਦਰਾਂ ਹਜ਼ਾਰ ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਅਧਿਆਪਕ ਹਨ । ਡੇਢ ਸਾਲ ਦੇ ਕਰੀਬ ਸਾਨੂੰ ਪ੍ਰੀਖਿਆ ਪਾਸ ਕੀਤੇ ਨੂੰ ਹੋ ਚੱਲਿਆ ਹੈ ਪਰ ਸਰਕਾਰ ਵੱਲੋਂ ਭਰਤੀ ਦੀ ਪ੍ਰਕਿਰਿਆ ਆਰੰਭ ਨੇ ਕੀਤੇ ਜਾ ਰਹੀ । ਭਰਤੀ ਪ੍ਰਕਿਰਿਆ ਲਗਾਤਾਰ ਟਾਲੇ ਜਾਣ ਕਾਰਨ ਇਨ੍ਹਾਂ ਅਧਿਆਪਕਾਂ ਵਿੱਚ ਅਨੇਕਾਂ ਅਜਿਹੇ ਉਮੀਦਵਾਰ ਵੀ ਹਨ ਜੋ ਤੈਅ ਉਮਰ ਹੱਦ ਦੀ ਸੀਮਾ ਨੂੰ ਪਾਰ ਕਰਨ ਜਾ ਰਹੇ ਹਨ ।ਇਸ ਸਰਕਾਰ ਦੀਆਂ ਨੌਜਵਾਨਾਂ ਵਿਰੋਧੀ ਨੀਤੀਆਂ ਨੂੰ ਨੰਗਾ ਕਰਨ ਲਈ ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਪੰਜਾਬ ਦੇ ਪਿੰਡ - ਪਿੰਡ ਅਤੇ ਸ਼ਹਿਰਾਂ ਦੇ ਗਲੀ ਮੁਹੱਲਿਆਂ ਵਿੱਚ ਜਾ ਕੇ ਸਰਕਾਰ ਦਾ ਭੰਡੀ ਪ੍ਰਚਾਰ ਕਰੇਗੀ । ਮੌਕੇ ਅਨੁਸਾਰ ਗੁਪਤ ਐਕਸ਼ਨ ਲੈਣ ਦੇ ਨਾਲ ਨਾਲ ਬੇਰੁਜ਼ਗਾਰ ਅਧਿਆਪਕ ਭੀਖ ਮੰਗ ਕੇ ਯੋਗਤਾ ਪ੍ਰਾਪਤ ਅਧਿਆਪਕਾਂ ਦੇ ਹੋ ਰਹੇ ਆਰਥਿਕ, ਮਾਨਸਿਕ ਅਤੇ ਸਮਾਜਿਕ ਸ਼ੋਸ਼ਣ ਤੋਂ ਪੰਜਾਬ ਦੀ ਜਨਤਾ ਨੂੰ ਜਾਣੂ ਕਰਵਾਏਗੀ । ਦੀਪਕ ਕੰਬੋਜ ਨੇ ਮੰਗ ਕੀਤੀ ਹੈ ਕਿ ਜਲਦੀ ਹੀ ਸਾਡੇ ਜਥੇਬੰਦੀ ਦੇ ਆਗੂਆਂ ਦੀ ਇੱਕ ਮੀਟਿੰਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਕਰਵਾਈ ਜਾਵੇ ਤਾਂ ਜੋ ਅਸੀਂ ਆਪਣਾ ਪਾਠ ਨਾ ਰੱਖ ਸਕੀੲੇ ।
Total Responses : 189