ਨਗਰ ਨਿਗਮ, ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਵਲੋਂ ਸਾਂਝੇ ਤੌਰ 'ਤੇ ਟੀਮਾਂ ਬਣਾ ਕੇ ਕੀਤਾ ਜਾਵੇਗਾ ਸਰਵੇ
ਹੁਸ਼ਿਆਰਪੁਰ, 23 ਜੁਲਾਈ: (APS)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਕਮਿਸ਼ਨਰ ਨਗਰ ਨਿਗਮ ਅਤੇ ਸਿਹਤ ਵਿਭਾਗ ਨਾਲ ਮੀਟਿੰਗ ਕਰਦਿਆਂ ਜਿਥੇ ਹੈਜ਼ਾ ਪ੍ਰਭਾਵਿਤ ਮਰੀਜ਼ਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਉਥੇ ਹਦਾਇਤ ਕੀਤੀ ਕਿ ਨਗਰ ਨਿਗਮ, ਸਿਹਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ 3 ਮੈਂਬਰੀ ਟੀਮਾਂ ਗਠਿਤ ਕੀਤੀਆਂ ਜਾਣ। ਉਨ•ਾਂ ਕਿਹਾ ਕਿ ਇਹ ਟੀਮਾਂ ਘਰ-ਘਰ ਸਰਵੇ ਕਰਕੇ ਸ਼ੱਕੀ ਮਰੀਜ਼ ਦੀ ਪਛਾਣ ਕਰਨ ਤੋਂ ਇਲਾਵਾ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ।
ਉਨ•ਾਂ ਕਿਹਾ ਕਿ ਇਨ•ਾਂ ਟੀਮਾਂ ਦੇ ਮੈਂਬਰਾਂ ਦਾ ਨਾਮ, ਮੋਬਾਇਲ ਨੰਬਰ ਅਤੇ ਬਿਮਾਰੀਆਂ ਸਬੰਧੀ ਸਾਵਧਾਨੀਆਂ ਬਾਰੇ ਚਸਪਾ ਵੀ ਕਰਵਾਇਆ ਜਾਵੇ, ਤਾਂ ਜੋ ਲੋਕ ਇਨ•ਾਂ ਟੀਮਾਂ ਨਾਲ ਰਾਬਤਾ ਕਾਇਮ ਕਰ ਸਕਣ। ਉਨ•ਾਂ ਕਲੋਰੀਨੇਸ਼ਨ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਇਸ ਬਿਮਾਰੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਜਿਸ ਸਦਕਾ ਅੱਜ 50 ਮਰੀਜ਼ ਡਿਸਚਾਰਜ ਵੀ ਕੀਤੇ ਜਾ ਚੁੱਕੇ ਹਨ।
ਸ੍ਰ੍ਰੀਮਤੀ ਈਸ਼ਾ ਕਾਲੀਆ ਨੇ ਜਿਥੇ ਕਮਿਸ਼ਨਰ ਨਗਰ ਨਿਗਮ ਨੂੰ ਸੀਵਰੇਜ਼ ਸਮੇਤ ਗਲੀਆਂ-ਨਾਲੀਆਂ ਦੀ ਸਫ਼ਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ, ਉਥੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਕੈਂਪ ਲਗਾਏ ਜਾਣ, ਤਾਂ ਜੋ ਹੈਜ਼ਾ ਤੋਂ ਇਲਾਵਾ ਡੇਂਗੂ, ਚਿਕਨਗੁਨੀਆਂ ਅਤੇ ਮਲੇਰੀਆ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ।
ਉਨ•ਾਂ ਕਿਹਾ ਕਿ ਨਗਰ ਨਿਗਮ ਵਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ•ਾਂ ਲੋਕਾਂ ਨੂੰ ਸੀਜ਼ਨ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਪਾਣੀ ਉਬਾਲ ਕੇ ਪੀਣ ਤੋਂ ਇਲਾਵਾ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਦੇ ਇਲਾਜ਼ ਲਈ ਕਿਸੇ ਤਰ•ਾਂ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਉਨ•ਾਂ ਕਿਹਾ ਕਿ ਪਾਣੀ ਦੀ ਜਾਂਚ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਪ੍ਰਸ਼ਾਸ਼ਨ ਪੂਰੀ ਤਰ•ਾਂ ਨਾਲ ਚੌਕਸ ਹੈ ਅਤੇ ਜਿਥੇ ਕਿਤੇ ਵੀ ਸਮੱਸਿਆ ਹੈ, ਉਸ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ•ਾਂ ਸਿਹਤ ਵਿਭਾਗ ਨੂੰ ਦਵਾਈਆਂ ਦਾ ਸਟਾਕ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ•ਾਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ•ਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸ਼ਨ ਵਚਨਬੱਧ ਹੈ।
ਉਧਰ ਅੱਜ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਬਲਬੀਰ ਰਾਜ ਸਿੰਘ ਨੇ ਸ਼ਹਿਰ ਦੇ ਹੈਜ਼ਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ•ਾਂ ਸਭ ਤੋਂ ਪਹਿਲਾਂ ਕਮਾਲਪੁਰ, ਵਾਰਡ ਨੰ: 25 ਦੇ ਇਲਾਕੇ ਲਾਭ ਨਗਰ, ਸੁਭਾਸ਼ ਨਗਰ ਦਾ ਦੌਰਾ ਕਰਕੇ ਘਰ-ਘਰ ਜਾਕੇ ਲੋਕਾਂ ਨਾਲ ਗੱਲਬਾਤ ਕੀਤੀ। ਸ੍ਰੀਮਤੀ ਕਲੇਰ ਨੇ ਅਪੀਲ ਕੀਤੀ ਕਿ ਉਬਾਲੇ ਹੋਏ ਪਾਣੀ ਵਿੱਚ ਕਲੋਰੀਨ ਦੀ ਗੋਲੀ ਮਿਲਾਈ ਜਾਵੇ, ਜੋ ਸਿਹਤ ਵਿਭਾਗ ਵਲੋਂ ਸਾਰੇ ਪ੍ਰਭਾਵਿਤ ਇਲਾਕਿਆਂ ਵਿੱਚ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਬਾਹਰ ਦੇ ਖਾਣੇ ਅਤੇ ਖੁੱਲ•ੇ ਵਿੱਚ ਪਏ ਖਾਣੇ ਤੋਂ ਵੀ ਪ੍ਰਹੇਜ਼ ਕੀਤੀ ਜਾਵੇ।
ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਉਥੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ। ਇਸ ਮੌਕੇ ਸਿਵਲ ਸਰਜਨ ਡਾ. ਰੇਨੂ ਸੂਦ, ਡਾ. ਸ਼ਲੇਸ਼, ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਤਿਵਾੜੀ ਅਤੇ ਹੋਰ ਵੀ ਮੌਜੂਦ ਸਨ।