ਡਿਪਟੀ ਕਮਿਸ਼ਨਰ ਨੇ ਮੀਟਿੰਗਾਂ ਦੌਰਾਨ ਵੱਖ-ਵੱਖ ਕੇਸਾਂ ਦੀ ਕੀਤੀ ਸਮੀਖਿਆ
ਜ਼ਿਲੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ
ਕਪੂਰਥਲਾ, 23 ਜੁਲਾਈ (APS Brar)
ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਵੱਖ-ਵੱਖ ਕੇਸਾਂ ਦੀ ਸਮੀਖਿਆ ਕੀਤੀ, ਜਿਨਾਂ ਵਿਚ ਅਨੁਸੂਚਿਤ ਜਾਤੀਆਂ ਉੱਤੇ ਅੱਤਿਆਚਾਰ ਰੋਕਥਾਮ ਐਕਟ, ਸਿਵਲ, ਫ਼ੌਜਦਾਰੀ, ਪੈਰੋਲ ਅਤੇ ਹਿਰਾਸਤੀ ਮੌਤਾਂ ਸਬੰਧੀ ਕੇਸ ਸ਼ਾਮਿਲ ਸਨ। ਇਸ ਦੌਰਾਨ ਸ੍ਰੀ ਤਇਅਬ ਨੇ ਇਨਾਂ ਕੇਸਾਂ ਸਬੰਧੀ ਲੰਬਿਤ ਜਾਂਚ ਰਿਪੋਰਟਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨਾਂ ਸਰਵਿਸ ਮਾਮਲਿਆਂ ਸਬੰਧੀ ਬਕਾਇਆ ਪਏ ਕੇਸਾਂ ਦੀ ਵੀ ਮਹਿਕਮੇ ਵਾਈਜ਼ ਰਿਪੋਰਟ ਪ੍ਰਾਪਤ ਕੀਤੀ ਅਤੇ ਇਨਾਂ ਦਾ ਫੌਰਨ ਨਿਪਟਾਰਾ ਕਰਨ ਲਈ ਕਿਹਾ।
ਉਨਾਂ ਬ੍ਰਾਂਚ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕੇਸਾਂ 'ਤੇ ਲਗਾਤਾਰ ਨਜ਼ਰ ਰੱਖਣ ਅਤੇ ਇਨਾਂ ਦੀ ਢੁਕਵੀਂ ਪੈਰਵੀ ਕਰਨ।
ਇਸੇ ਤਰਾਂ ਉਨਾਂ ਜ਼ਿਲੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਧਾਰਾ 144 ਅਧੀਨ ਜਾਰੀ ਹੁੰਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਮੈਰਿਜ ਪੈਲੇਸਾਂ ਵਿਚ ਹਥਿਆਰ ਲਿਜਾਣ ਦੀ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ। ਸ੍ਰੀ ਤਇਅਬ ਨੇ ਕਿਹਾ ਕਿ ਜ਼ਿਲੇ ਵਿਚ ਕਿਸੇ ਵੀ ਫ਼ਰਜ਼ੀ ਟ੍ਰੈਵਲ ਏਜੰਸੀ ਨੂੰ ਕੰਮ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਟ੍ਰੈਵਲ ਏਜੰਸੀਆਂ ਦੀ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਪੀ ਸ. ਜਗਜੀਤ ਸਿੰਘ ਸਰੋਆ, ਐਸ. ਡੀ. ਐਮ ਡਾ. ਨਯਨ ਭੁੱਲਰ, ਡਾ. ਚਾਰੂਮਿਤਾ, ਮੇਜਰ ਡਾ. ਸੁਮਿਤ ਮੁੱਧ ਤੇ ਸ. ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ ਮੈਡਮ ਸ਼ਾਇਰੀ ਮਲਹੋਤਰਾ, ਜ਼ਿਲਾ ਅਟਾਰਨੀ ਸ੍ਰੀ ਮਨੋਜ ਸੱਭਰਵਾਲ, ਉੱਪ ਜ਼ਿਲਾ ਅਟਾਰਨੀ ਸ੍ਰੀ ਅਨਿਲ ਕੁਮਾਰ, ਸਹਾਇਕ ਜ਼ਿਲਾ ਅਟਾਰਨੀ ਸ੍ਰੀ ਅਰਵਿੰਦ ਸਹਾਏ, ਜ਼ਿਲਾ ਭਲਾਈ ਅਫ਼ਸਰ ਸ. ਰਜਿੰਦਰ ਸਿੰਘ, ਸੁਪਰਡੈਂਟ ਸ੍ਰੀ ਬੀ. ਪੀ ਡਾਵਰ, ਐਮ. ਏ ਸ੍ਰੀ ਰਾਜੇਸ਼ ਕੁਮਾਰ, ਮੈਡਮ ਅੰਜੂ ਬਾਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।