ਫਰੈਡਰਿਕਟਨ, ਅਗਸਤ - ਕੈਨੇਡਾ ਦੇ ਸ਼ਹਿਰ ਫਰੈਡਰਿਕਟਨ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਸਵੇਰੇ ਗੋਲੀਬਾਰੀ ਤੋਂ ਬਾਅਦ ਘੱਟੋ-ਘੱਟ ਚਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।
ਪੁਲਿਸ ਸਥਾਨਕ ਲੋਕਾਂ ਨੂੰ ਬਰੁਕਸਾਈਡ ਡ੍ਰਾਈਵ ਖੇਤਰ ਤੋਂ ਬਚਣ ਲਈ ਕਹਿ ਰਹੀ ਹੈ। ਉਨ੍ਹਾਂ ਨੇ ਟਵੀਟ ਵਿਚ ਪੁਸ਼ਟੀ ਕੀਤੀ ਕਿ ਚਾਰ ਮੌਤਾਂ ਹੋਈਆਂ ਹਨ।
ਪੁਲਿਸ ਨੇ ਇਹ ਵੀ ਕਿਹਾ ਕਿ ਸਥਾਨਕ ਲੋਕਾਂ ਉਨ੍ਹਾਂ ਦੀ ਲੋਕੇਸ਼ਨ ਅਤੇ ਗਤੀਵਿਧੀਆਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਨਾ ਕਰੇ।
ਸੀਬੀਸੀ ਨਿਊਜ਼ ਦੀ ਰਿਪੋਰਟ ਅਨੁਸਾਰ ਇਕ ਸ਼ੱਕੀ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ।